*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ*

0
88

ਮਾਨਸਾ, 20 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਓ ਮੁਹਿੰਮ – “ਹਰ ਇੱਕ ਮਨੁੱਖ, ਲਾਵੇ ਇੱਕ ਰੁੱਖ” ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ। ਵਿਦਿਆਰਥੀਆਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਦਿਨੋ-ਦਿਨ ਵੱਧ ਰਹੀ ਗਰਮੀ ਅਤੇ ਤਪਸ਼ ਦੇ ਮੱਦੇਨਜ਼ਰ ਰੁੱਖ-ਬੂਟੇ ਲਗਾਉਣੇ ਬਹੁਤ ਜਰੂਰੀ ਹਨ ਤਾਂ ਹੀ ਅਸੀਂ ਧਰਤੀ ਅਤੇ ਜੀਵ-ਜੰਤੂਆਂ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸ਼ਨ ਵੱਲੋਂ ਭੇਜੇ ਗਏ ਬੂਟੇ ਵਿਦਿਆਰਥੀਆਂ ਨੂੰ ਵੰਡੇ ਗਏ ਅਤੇ ਇਹਨਾਂ ਬੂਟਿਆਂ ਨੂੰ ਲਾਉਣ ਅਤੇ ਉਨ੍ਹਾਂ ਦਾ ਪਾਲਣ-ਪੋਸ਼ਣ ਕਰਨ ਦੀ ਜਿੰਮੇਵਾਰੀ ਸੌਪੀ ਗਈ।

NO COMMENTS