*ਸਰਕਾਰੀ ਸੈਕੰਡਰੀ ਸਕੂਲ ਧੌਲਾ ਦੀਆਂ ਖਿਡਾਰਨਾਂ ਦਾ ਕੀਤਾ ਸਨਮਾਨ*

0
13

ਬਰਨਾਲਾ, 7 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਖਿਡਾਰੀਆਂ ਦਾ ਸਨਮਾਨ ਕਰਨ ਲਈ ਸਕੂਲ ਦੇ ਡੀ.ਡੀ.ਓ. ਪ੍ਰਿੰਸੀਪਲ ਅਨਿਲ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪੀ.ਟੀ.ਆਈ. ਸੱਤਪਾਲ ਸ਼ਰਮਾ ਨੇ ਦੱਸਿਆ ਕਿ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਖਿਡਾਰਨਾਂ ਰੈਪੀਂ ਕੌਰ, ਮਨਜੋਤ ਕੌਰ, ਸੁਮਨਦੀਪ ਕੌਰ ਅਤੇ ਹਰਪ੍ਰੀਤ ਕੌਰ ਨੂੰ ਸਕੂਲ ਦੇ ਡੀ.ਡੀ.ਓ. ਪ੍ਰਿੰਸੀਪਲ ਅਨਿਲ ਕੁਮਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ। ਖਿਡਾਰਨਾਂ ਦਾ ਸਰਟੀਫਿਕੇਟ ਦੇ ਕੇ ਸਨਮਾਨ ਕਰਦਿਆਂ ਪ੍ਰਿੰਸੀਪਲ ਅਨਿਲ ਕੁਮਾਰ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈ ਕੇ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਸੁਖਵਿੰਦਰ ਸਿੰਘ, ਪ੍ਰਮਿੰਦਰ ਜੀਤ ਕੌਰ, ਸੱਤਪਾਲ ਸ਼ਰਮਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

LEAVE A REPLY

Please enter your comment!
Please enter your name here