*ਸਰਕਾਰੀ ਹਾਈ ਸਕੂਲ ਕਮਾਲਪੁਰ ‘ਚ ਲੀਗਲ ਲਿਟਰੇਸੀ ਸਬੰਧੀ ਸੈਮੀਨਾਰ ਦਾ ਆਯੋਜ*

0
8

ਦਿੜ੍ਹਬਾ ਮੰਡੀ, 9 ਅਗਸਤ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

 ਸਰਕਾਰੀ ਹਾਈ ਸਕੂਲ ਕਮਾਲਪੁਰ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਲੀਗਲ ਲਿਟਰੇਸੀ ਕਲੱਬ ਦੇ ਨੋਡਲ ਅਫ਼ਸਰ ਮੰਗਲ ਸਿੰਘ ਨੇ ਵਿਦਿਆਰਥੀਆਂ ਨੂੰ ਲੀਗਲ ਲਿਟਰੇਸੀ ਕਲੱਬ ਦੀ ਮਹਤੱਤਾ ਸਬੰਧੀ ਜਾਣਕਾਰੀ ਦਿੰਦਿਆਂ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕੋਈ ਵੀ ਵਿਅਕਤੀ ਘਰੇਲੂ ਜਾਂ ਬਾਹਰੀ ਝਗੜਿਆਂ ਸਬੰਧੀ ਮੁਫ਼ਤ ਕਾਨੂੰਨੀ ਸਹਾਇਤਾ ਲੈ ਕੇ ਬਿਨਾਂ ਕਿਸੇ ਖ਼ਰਚੇ ਦੇ ਅਜਿਹੇ ਝਗੜਿਆਂ ਨੂੰ ਨਿਬੇੜ ਸਕਦਾ ਹੈ। ਉਹਨਾਂ ਨੇ ਕਿਹਾ ਕਿ ਸਮਾਜ ਦੇ ਕੰਮਜ਼ੋਰ ਵਰਗਾਂ ਜਾਂ ਲੋੜਵੰਦਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਦੀ ਜਾਣਕਾਰੀ ਸਮਾਜ ਵਿੱਚ ਪਹੁੰਚਾਉਣ ਵਿੱਚ ਇਹ ਕਲੱਬ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਬਾਰੇ ਅਤੇ ਅਦਾਲਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਕੇਸਾਂ ਨੂੰ ਗੱਲਬਾਤ ਰਾਹੀਂ ਸੁਲਝਾਏ ਜਾਣ ਬਾਰੇ ਦੱਸਿਆ। ਇਸ ਮੌਕੇ ਸਕੂਲ ਮੁਖੀ ਡਾ. ਪਰਮਿੰਦਰ ਸਿੰਘ, ਲਖਵੀਰ ਸਿੰਘ (ਸਾਇੰਸ ਮਾਸਟਰ), ਰਮਨਦੀਪ ਸਿੰਘ (ਡੀ.ਪੀ.ਈ.)‌ ਅਤੇ ਮੰਗਲ ਸਿੰਘ (ਸਸ‌ ਮਾਸਟਰ) ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS