*ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਮਨਾਇਆ ਵਿਸ਼ਵ ਏਡਜ ਦਿਵਸ*

0
14

ਫਗਵਾੜਾ 2 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਸਕੂਲਦੇ ਰੈੱਡ ਰਿਬਨ ਕਲੱਬ ਵਲੋਂ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਇੰਚਾਰਜ ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਏਡਜ ਦਿਵਸ ਮਨਾਇਆ ਗਿਆ। ਸਕੂਲ ਅਧਿਆਪਕ ਜੋਤੀ ਕੁਮਾਰੀ ਅਤੇ ਸਵਿਤਾ ਪਵਾਰ ਦੀ ਨਿਗਰਾਨੀ ਤਹਿਤ ਆਯੋਜਿਤ ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਦੇ ਏਡਜ ਦੀ ਭਿਆਨਕ ਬਿਮਾਰੀ ਅਧਾਰਿਤ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ। ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋਂ ਏਡਜ ਲੋਗੋ ਪ੍ਰਦਰਸ਼ਿਤ ਕੀਤਾ ਗਿਆ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਰੋਗ ਬਾਰੇ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀਮਤੀ ਰਾਜਿੰਦਰ ਕੌਰ, ਅਤਿਕਾ ਧੀਰ, ਪੂਜਾ ਸੂਦ, ਰਚਨਾ ਦੇਵੀ, ਆਸ਼ਾ ਰਾਣੀ, ਸੁਖਵਿੰਦਰ ਕੌਰ ਆਦਿ ਹਾਜਰ ਸਨ।

NO COMMENTS