ਬਠਿੰਡਾ 20 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ)
ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਤਲਵੰਡੀ ਸਾਬੋ ਬਲਾਕ ਦੇ ਸਰਕਾਰੀ ਹਾਈ ਸਕੂਲ ਬੁਰਜ਼ ਸੇਮਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਕੁੱਲ 33 ਵਿਦਿਆਰਥੀਆਂ ਵਿੱਚੋਂ ਚਾਰ ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ। ਹਰਮਨਪ੍ਰੀਤ ਕੌਰ ਨੇ ਪਹਿਲਾਂ ਜਸ਼ਨਦੀਪ ਸਿੰਘ ਨੇ ਦੂਜਾ ਅਤੇ ਗਗਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ, ਐਸ ਐਮ ਸੀ ਕਮੇਟੀ ਮੈਂਬਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।