ਮਾਨਸਾ, 6 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਪਾਸੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ ’ਤੇ ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ 3 ਮਈ 2021 ਤੋਂ 15 ਮਈ 2021 ਤੱਕ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਪ੍ਰੰਤੂ ਸਰਕਾਰ ਵੱਲੋਂ 4 ਮਈ 2021 ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਦੇ ਮੱਦੇਨਜ਼ਰ ਹੁਣ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਵਾਪਿਸ ਲਿਆ ਜਾਂਦਾ ਹੈ।