*ਸਰਕਾਰ ਦੇ ਲਾਰਿਆਂ ਤੋਂ ਅੱਕੇ ਕੱਚੇ ਬੱਸ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੱਢੀ ਭੜਾਸ*

0
47


ਬੁਢਲਾਡਾ 3 ਦਸੰਬਰ (ਸਾਰਾ ਯਹਾਂ/ਅਮਨ ਮੇਹਤਾ): ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸਥਾਨਕ ਬੱਸ ਅੱਡੇ ਉੱਤੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਰਮਨਦੀਪ ਸਿੰਘ, ਗੁਰਸੇਵਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਲੰਮੇ ਸਮੇ ਤੋ ਕਾਮਿਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੁਣ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾਂ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿੱਖ ਰਹੀ ਹੈ। ਉਹਨਾਂ ਮੰਗ ਕੀਤੀ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ, ਅਤੇ ਕੱਚੇ ਕਾਮਿਆ ਨੂੰ ਪੱਕਾ ਕੀਤਾ ਜਾਵੇ, ਨਜਾਇਜ਼ ਕੰਡੀਸ਼ਨਾ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਅਤੇ ਅਡਵਾਸ ਬੁਕਰ ਦੀ ਫਿਕਸ ਤਨਖਾਹ ਜਾ ਕੰਡਕਟਰ ਦੀ ਪਾਲਿਸੀ ਅਧੀਨ ਲਿਆਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆ ਤਾਂ ਭਰਾਤਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਤਿੱਖਾਂ ਸੰਘਰਸ ਹੋਰ ਵਿੱਢਿਆ ਜਾਵੇਗਾ। ਇਸ ਮੌਕੇ ਦੀਪਕ ਪਾਲ, ਬਿੰਦਰ ਸ਼ਰਮਾ, ਸਤਿਗੁਰ ਸਿੰਘ  ,ਹਰਮੰਦਰ ਸਿੰਘ,ਆਗੂ ਆਦਿ ਹਾਜ਼ਰ ਸਨ। 

NO COMMENTS