*ਸਰਕਾਰ ਦੇ ਲਾਰਿਆਂ ਤੋਂ ਅੱਕੇ ਪਨਬੱਸ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ*

0
78

ਬੁਢਲਾਡਾ 7 ਦਸੰਬਰ(ਸਾਰਾ ਯਹਾਂ/ਅਮਨ ਮੇਹਤਾ ): ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਮੋਕੇ ਸੂਬਾ ਆਗੂ ਰਮਨਦੀਪ ਸਿੰਘ, ਡਿਪੂ ਪ੍ਰਧਾਨ ਗੁਰਸੇਵਕ ਸਿੰਘ, ਡੀਪੂ ਵਾਈਸ ਪ੍ਰਧਾਨ ਰਾਜਵੀਰ ਸਿੰਘ, ਸੈਕਟਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਪਨਬਸ ਦੀ ਹੜਤਾਲ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਕਰਵਾਈ ਗਈ ਹੈ ਕਿਉਂਕਿ ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਕਲੀਅਰ ਕੀਤਾ ਗਿਆ ਸੀ ਕਿ ਜੇਕਰ ਹੱਲ ਨਾ ਕੀਤਾ ਤਾਂ ਵਰਕਰ ਤਰੁੰਤ ਹੜਤਾਲ ਤੇ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ ਦੂਜੇ ਪਾਸੇ ਸਰਕਾਰ ਐਲਾਨ ਤੇ ਐਲਾਨ ਕਰ ਰਹੀ ਹੈ ਪ੍ਰੰਤੂ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਸੁਰਜੀਤ ਸਿੰਘ, ਦੀਪਕ ਪਾਲ ਆਗੂ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾ ਦੀ ਤਨਖ਼ਾਹ ਵਿੱਚ ਵਾਧਾ ਕਰਨ ਅਤੇ ਨਜਾਇਜ਼ ਕੰਡੀਸ਼ਨਾ ਲਗਾ ਕੇ ਕੱਢੇ ਮੁਲਾਜ਼ਮਾਂ ਨੂੰ ਤਰੁੰਤ ਬਹਾਲ ਕੀਤਾ ਜਾਵੇ। ਜੇਕਰ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ 10 ਦਸੰਬਰ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿੱਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ ਇਸ ਹੜਤਾਲ ਅਤੇ ਐਕਸ਼ਨਾਂ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

LEAVE A REPLY

Please enter your comment!
Please enter your name here