*ਸਰਕਾਰ ਮੈਡੀਕਲ ਪੈ੍ਕਟੀਸ਼ਨਰਾਂ ਨਾਲ ਚੋਣਾਂ ਸਮੇ ਕੀਤਾ ਵਾਅਦਾ ਤਰੁੰਤ ਪੂਰਾ ਕਰੇ-ਰਘਵੀਰ ਸ਼ਰਮਾ*

0
13

ਮਾਨਸਾ 25 ਸਤੰਬਰ (ਸਾਰਾ ਯਹਾਂ/ਗੋਪਾਲ ਅਕਲੀਆ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ  ਰਘਵੀਰ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ  ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਅੱਜ ਕਿਸਾਨ, ਮਜ਼ਦੂਰ, ਠੇਕਾ/ਕੱਚੇ ਮੁਲਾਜਮ , ਦੁਕਾਨਦਾਰ ਅਤੇ ਮੱਧਵਰਗ  ਦੇ ਲੋਕ ਕਾਲੇ ਕਾਨੂੰਨਾਂ , ਬੇਰੁਜ਼ਗਾਰੀ, ਲੱਕ ਤੋੜਵੀਂ ਮਹਿੰਗਾਈ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਲੋਕ ਸੜਕਾਂ ਤੇ ਹਨ ਅਤੇ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਹੋ ਰਹੇ ਹਨ ਤੇ ਸਰਕਾਰ ਵਲੋਂ ਮੈਡੀਕਲ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਵੀ  ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਕਾਲੇ ਕਾਨੂੰਨਾਂ ਰੱਦ ਕਰਵਾਉਣ ਲਈ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਜਦੋ ਤੋਂ ਧਰਨਾ ਦਿੱਤਾ ਜਾ ਰਿਹਾ ਹੈ, ਉਸ ਸਮੇਂ ਤੋਂ ਹੀ ਪੰਜਾਬ ਭਰ ਤੇ ਦਿੱਲੀ ‘ਚ ਕਿਸਾਨਾਂ ਨੂੰ ਸਮੇਂ-ਸਮੇਂ ਤੇ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਵਲੋਂ ਵੀ ਜਥੇਬੰਦੀ ਨੂੰ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ  ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 2017 ਦੀਆਂ ਚੋਣਾਂ ਸਮੇਂ  ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਵੀ ਮੈਨੀਫੈਸਟੋ ਵਿੱਚ  ਵਾਆਦਾ ਕੀਤਾ ਸੀ ਕਿ ਅਣਰਜਿਸਟਰਡ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਟ੍ਰੇਨਿੰਗ ਦੇ ਕੇ ਪ੍ਰੈਕਟਿਸ  ਕਰਨ ਦਾ ਅਧਿਕਾਰ ਦਿੱਤਾ ਜਾਵੇਗਾ, ਪਰ ਚਾਰ ਸਾਲ ਤੋਂ ਜਿਆਦਾ ਸਮਾਂ ਬੀਤ ਜਾਣ  ਤੋਂ ਬਾਅਦ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ  ਲੰਬੇ ਸਮੇਂ ਤੋਂ ਲਟਕ ਮੰਗ ਨੂੰ ਤੁਰੰਤ ਪੂਰਾ ਕੀਤਾ ਜਾਵੇ ਤਾਂ ਜ਼ੋ ਸਮੂਹ ਮੈਡੀਕਲ ਪੈ੍ਕਟੀਸ਼ਨਰ ਮਾਨ ਅਤੇ ਸਨਮਾਨ ਨਾਲ ਆਪਣਾ ਰੁਜ਼ਗਾਰ ਜਾਰੀ ਰੱਖ ਸਕਣ ਅਤੇ ਲੋੜਵੰਦ ਲੋਕਾਂ ਦੀ ਸਿਹਤ ਸੇਵਾਵਾਂ ਨਾਲ ਸੇਵਾ ਕਰ ਸਕਣ । ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਤੇ ਸਮੂਹ ਸਾਥੀਆਂ ਨੂੰ ਸ਼ਮੂਲੀਅਤ ਕਰਨ ਤੇ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਤਾਰਾ ਚੰਦ ਭਾਵਾ, ਸਕੱਤਰ ਹਰਚੰਦ ਸਿੰਘ ਮੱਤੀ, ਕੈਸ਼ੀਅਰ ਅਸ਼ੋਕ ਕੁਮਾਰ, ਬਲਾਕ ਬਰੇਟਾ ਦੇ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ, ਮਾਨਸ ਦੇ ਪ੍ਰਧਾਨ  ਪ੍ਰੇਮ ਗਰਗ, ਜੋਗਾ ਦੇ ਪ੍ਰਧਾਨ ਗੁਰਵਿੰਦਰ ਸਿੰਘ, ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ ਹਾਕਮਵਾਲਾ, ਭੀਖੀ ਦੇ ਪ੍ਰਧਾਨ ਸੱਤਪਾਲ ਰਿਸ਼ੀ, ਝੁਨੀਰ ਦੇ ਪ੍ਰਧਾਨ ਅੰਗਰੇਜ਼ ਸਿੰਘ, ਸਰਦੂਲਗੜ੍ਹ ਦੇ ਪ੍ਰਧਾਨ ਕੁਲਵਿੰਦਰ ਸਿੰਘ,  ਸਿਮਰਜੀਤ ਸਿੰਘ ਗਾਗੋਵਾਲ, ਲਾਭ ਸਿੰਘ, ਕੁਲਵੰਤ ਸਿੰਘ ਅੱਕਾਂਵਾਲੀ, ਗੁਰਪ੍ਰੀਤ ਸਿੰਘ ਕਿਸਾਨਗੜ, ਹਰਬੰਸ ਸਿੰਘ ਦਿਆਲਪੁਰਾ, ਜੁਗਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ ।

NO COMMENTS