ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਨੂੰ ਰਾਸ਼ਨ ਉਪਲੱਬਧ ਕਰਵਾਉਣ ਲਈ 1 ਕਰੋੜ 75 ਲੱਖ ਰੁਪਏ ਜ਼ਿਲ੍ਹਾ ਮਾਨਸਾ ਲਈ ਜਾਰੀ

0
47

ਮਾਨਸਾ 3 ਜਨਵਰੀ  (ਸਾਰਾ ਯਹਾ / ਮੁੱਖ ਸੰਪਾਦਕ)— ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਨੂੰ ਰਾਸ਼ਨ ਉਪਲੱਬਧ ਕਰਵਾਉਣ ਲਈ 1 ਕਰੋੜ 75 ਲੱਖ ਰੁਪਏ ਦੀ ਰਾਸ਼ੀ ਜ਼ਿਲ੍ਹਾ ਮਾਨਸਾ ਲਈ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਆਉਂਦੇ ਸਮੇਂ ਵਿੱਚ ਆਂਗਣਵਾੜੀ ਸੈਂਟਰਾਂ ਵਿੱਚ ਮੁਹੱਈਆ ਕਰਵਾਈ ਜਾਵੇਗੀ। ਇਸ ਨੂੰ ਜਾਰੀ ਕਰਨ ਤੋਂ ਪਹਿਲਾਂ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਨੇ ਪੰਚਾਇਤਾਂ ਤੇ ਸਬੰਧਿਤ ਵਿਭਾਗਾਂ ਨੂੰ ਜਾਰੀ ਰਕਮ ਖਰਚ ਕਰਨ ਦੀ ਪੈਰਵਾਈ ਕਰਨ ਦਾ ਸੁਝਾਅ ਦਿੱਤਾ ਹੈ ਅਤੇ ਕਿਹਾ ਹੈ ਕਿ ਇਹ ਪੈਸਾ ਸਮੁੱਚੇ ਰੂਪ ਵਿੱਚ ਆਂਗਣਵਾੜੀ ਸੈਂਟਰਾਂ ਤੇ ਉਥੇ ਆਉਂਦੇ ਬੱਚਿਆਂ ਤੇ ਖਰਚ ਕੀਤਾ ਜਾਵੇ।
ਸਰਕਾਰ ਵੱਲੋਂ ਵੈਸੇ ਹਰ ਸਾਲ ਲੱਖਾਂ ਰੁਪਏ ਦੀ ਰਾਸ਼ੀ ਆਂਗਣਵਾੜੀ ਸੈਂਟਰਾਂ ਲਈ ਭੇਜੀ ਜਾਂਦੀ ਹੈ। ਬੀਤੇ ਵਰ੍ਹੇ ਕੋਰੋਨਾ ਕਾਰਨ ਸਰਕਾਰ ਵੱਲੋਂ ਸੈਂਟਰਾਂ ਨੂੰ ਇਹ ਰਾਸ਼ੀ ਜਾਰੀ ਨਹੀਂ ਕੀਤੀ ਗਈ। ਜਿਸ ਦੀ ਨਵੇਂ ਸਾਲ ਵਿੱਚ ਇੱਕ ਕਰੋੜ 75 ਲੱਖ ਰਪੁਏ ਦੀ ਰਾਸ਼ੀ ਜ਼ਿਲ੍ਹਾ ਮਾਨਸਾ ਦੇ ਆਂਗਣਵਾੜੀ ਸੈਂਟਰਾਂ ਨੁੰ ਜਾਰੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਆਂਗਣਵਾੜੀ ਸੈਂਟਰਾਂ ਵਿੱਚ ਆਮ ਰਾਸ਼ਨ ਤੋਂ ਇਲਾਵਾ ਦੁੱਧ, ਸੁੱਕਾ ਰਾਸ਼ਨ, ਗਰਭਵਤੀ ਔਰਤਾਂ ਲਈ ਲੋੜੀਦੀ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਾਸਤੇ ਭੇਜੀ ਗਈ ਇਸ ਰਾਸ਼ੀ ਨਾਲ ਲੋੜਵੰਦਾਂ ਅਤੇ ਛੋਟੇ ਬੱਚਿਆਂ ਨੂੰ ਵੱਡਾ ਫਾਇਦਾ ਮਿਲੇਗਾ। ਇਸ ਮੌਕੇ ਜਗਤ ਰਾਮ, ਪਵਨ ਕੋਟਲੀ, ਮਨਦੀਪ ਸਿੰਘ ਗੋਰਾ ਆਦਿ ਹਾਜ਼ਰ ਸਨ।

NO COMMENTS