ਸਰਦੂਲਗੜ੍ਹ ਚ ਚੋਰਾਂ ਵੱਲੋਂ ਲੱਖਾਂ ਰੁਪਏ ਦੀ ਚੋਰੀ

0
131

ਸਰਦੂਲਗੜ੍ਹ 14, ਜਨਵਰੀ (ਸਾਰਾ ਯਹਾ /ਬਲਜੀਤ ਪਾਲ)ਬੀਤੀ ਰਾਤ ਸਥਾਨਕ ਸ਼ਹਿਰ ਵਿੱਚੋਂ ਚੋਰਾਂ ਵੱਲੋਂ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਜਾਣਕਾਰੀ ਦਿੰਦੇ ਹੋਏ ਐਸਐਚਓ ਅਜੇ ਪਰੋਚਾ ਨੇ ਦੱਸਿਆ ਕਿ ਵਿਜੈ ਕੁਮਾਰ ਸਿੰਗਲਾ ਦੇ ਘਰ ਬੀਤੀ ਰਾਤ ਚੋਰਾਂ ਵੱਲੋਂ 31 ਤੋਲੇ ਸੋਨਾ ਅਤੇ ਇੱਕ ਲੱਖ ਰੁਪਿਆ ਨਕਦ ਅਤੇ 5 ਤੋਲੇ ਚਾਂਦੀ ਚੋਰੀ ਹੋ ਗਈ। ਚੋਰੀ ਸਮੇਂ ਪਰਿਵਾਰਕ ਮੈਂਬਰ ਗਵਾਂਢੀਆਂ ਦੇ ਘਰ ਲੋਹੜੀ ਮਨਾਉਣ ਲਈ ਗਏ ਹੋਏ ਸਨ। ਚੋਰਾਂ ਵੱਲੋਂ ਇਸ ਘਟਨਾ ਨੂੰ 8:00 ਵਜੇ ਤੋਂ ਲੈ ਕੇ 8:30 ਵਜੇ ਤੱਕ ਅੰਜਾਮ ਦਿੱਤਾ ਗਿਆ। ਸਰਦੂਲਗੜ੍ਹ ਪੁਲਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਰੀਕੀ ਨਾਲ ਜਾਂਚ ਕਰ ਰਹੀ ਹੈ।

NO COMMENTS