*ਸਰਦੂਲਗੜ੍ਹ ਵਿਖੇ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ*

0
29

ਮਾਨਸਾ, 18 ਜਨਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਸਰਦੂਲਗੜ੍ਹ ਵਿਖੇ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਦਾ ਉਦਘਾਟਨ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕੀਤਾ।
ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਿਹਾ ਕਿ ਕਿਸਾਨਾਂ ਨੂੰ ਡੇਅਰੀ ਦੇ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਉਤਸ਼ਾਹਿਤ ਕਰਨ ਹਿਤ ਅਜਿਹੇ ਜਾਗਰੂਕਤਾ ਸੈਮੀਨਾਰ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਜਾਣੂ ਕਰਵਾਇਆ ਜਾਵੇ।
ਡੇਅਰੀ ਵਿਕਾਸ ਅਫਸਰ, ਸ੍ਰ ਚਰਨਜੀਤ ਸਿੰਘ ਬਾਂਸਲ ਨੇ ਦੱਸਿਆ ਕਿ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿਚ ਵਿੱਚ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਨੈਸ਼ਨਲ ਲਾਈਵਸਟੌਕ ਮਿਸ਼ਨ ਅਧੀਨ ਸਕੀਮਾਂ ਅਤੇ ਹੋਰ ਵਿਭਾਗੀ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਸੈਮੀਨਾਰ ਵਿੱਚ ਆਸ ਪਾਸ ਦੇ ਪਿੰਡਾਂ ਤੋਂ 200 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਸਾਬਕਾ ਡੇਅਰੀ ਵਿਕਾਸ ਅਫਸਰ ਸ੍ਰ ਬਿੰਦਰ ਸਿੰਘ ਧਾਲੀਵਾਲ, ਵੈਟਰਨਰੀ ਅਫਸਰ ਪਟਿਆਲਾ ਡਾ.ਜੀਵਨ ਕੁਮਾਰ ਗੁਪਤਾ, ਮੱਛੀ ਪਾਲਣ ਅਫਸਰ ਸ੍ਰ ਪ੍ਰਭਦਿਆਲ ਸਿੰਘ, ਸ੍ਰ ਕੰਵਲਜੀਤ ਸਿੰਘ, ਸਤਵੀਰ ਕੌਰ, ਹਰਸ਼ਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ—2 ਅਤੇ ਸ੍ਰ ਮਨਿੰਦਰਪਾਲ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here