ਸਰਦੂਲਗੜ੍ਹ ਵਿਖੇ 177 ਵਿਅਕਤੀਆਂ ਦੇ ਇਕੱਤਰ ਕੀਤੇ ਕੋਰੋਨਾ ਸੈਂਪਲ

0
13

ਮਾਨਸਾ, 28 ਸਤੰਬਰ (ਸਾਰਾ ਯਹਾ/ਬਲਜੀਤ ਪਾਲ) : ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਅੰਦਰ ਕੋਰੋਨਾ ਦੇ ਟੈਸਟ ਕਰਨ ਦੀ ਮੁਹਿੰਮ ਨਿਰੰਤਰ ਜਾਰੀ ਹੈ ਜਿਸ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਦੀ ਸਬ-ਡਵੀਜਨ ਸਰਦੂਲਗੜ੍ਹ ਵਿਖੇ 177 ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕੀਤੇ ਗਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਇੰਚਾਰਜ ਜ਼ਿਲ੍ਹਾ ਸੈਂਪÇਲੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਦੀ ਅਗਵਾਈ ਹੇਠ ਸਰਦੂਲਗੜ੍ਹ ਵਿਖੇ ਸੈਂਪÇਲੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 30 ਹਜ਼ਾਰ ਦੇ ਕਰੀਬ ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖੁਸ਼ੀ ਦੀ ਗੱਲ ਹੈ ਕਿ ਲੋਕ ਸੈਂਪÇਲੰਗ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਖੁਦ ਅੱਗੇ ਆ ਕੇ ਆਪਣੀ ਕੋਰੋਨਾ ਦੀ ਜਾਂਚ ਕਰਵਾ ਰਹੇ ਹਨ।  ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰੇਕ ਵਿਅਕਤੀ ਨੂੰ ਖੁਦ ਹੀ ਕੋਰੋਨਾ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਕੋਰੋਨਾ ਪ੍ਰਭਾਵਿਤ ਮਰੀਜ਼ ਦਾ ਪਤਾ ਲਗ ਜਾਂਦਾ ਹੈ ਅਤੇ ਉਸਨੂੰ ਹੋਰ ਲੋਕਾਂ ਵਿੱਚ ਵਿਚਰਣ ਤੋਂ ਰੋਕਿਆ ਜਾ ਸਕਦਾ ਹੈ ਜਿਸ ਨਾਲ ਇਸਦੀ ਲਾਗ ਕਿਸੇ ਦੂਸਰੇ ਵਿਅਕਤੀ ਨੂੰ ਆਪਣੀ ਚਪੇਟ ਵਿੱਚ ਨਹੀਂ ਲੈ ਸਕੇਗੀ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਇਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਲਗਾਤਾਰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ’ਚ ਕਾਮਯਾਬੀ ਹਾਸਲ ਕਰਨ ਲਈ ਸਾਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

NO COMMENTS