ਸਰਦੂਲਗੜ੍ਹ, 15 ਦਸੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ/ਮੋਹਨ ਸ਼ਰਮਾ)
ਸਰਦੂਲਗੜ੍ਹ ਸਬਜੀ ਮੰਡੀ ਵਿੱਚ ਪੀਣ ਵਾਲੇ ਪਾਣੀ ਦੀ ਬਹੁਤ ਲੰਮੇ ਸਮੇਂ ਤੋਂ ਘਾਟ ਹੈ। ਮਾਰਕਿਟ ਕਮੇਟੀ ਸਰਦੂਲਗੜ੍ਹ ਨੂੰ ਪੀਣ ਵਾਲੇ ਪਾਣੀ ਦੇ ਲਈ ਕਈ ਵਾਰੀ ਸਬਜ਼ੀ ਮੰਡੀ ਦੇ ਆੜ੍ਹਤੀਆਂ ਅਤੇ ਕਿਸਾਨਾਂ ਵੀਰਾਂ ਵੱਲੋਂ ਵੀਰਾਂ ਵੱਲੋਂ ਸੂਚਿਤ ਕੀਤਾ ਗਿਆ ਹੈ, ਪ੍ਰੰਤੂ ਮਾਰਕੀਟ ਕਮੇਟੀ ਸਰਦੂਲਗੜ੍ਹ ਵੱਲੋਂ ਅੱਜ ਕੋਈ ਐਕਸ਼ਨ ਨਹੀਂ ਲਿਆ ਗਿਆ।
ਬਾਹਰੋਂ ਆਏ ਵਪਾਰੀ ਅਤੇ ਕਿਸਾਨ ਵੀਰਾਂ ਨੂੰ ਪੀਣ ਵਾਲੇ ਪਾਣੀ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਰਮੀਆਂ ਦੀ ਰੁੱਤ ਵਿੱਚ ਤਾਂ ਬਹੁਤ ਹੀ ਬੁਰਾ ਹਾਲ ਹੋ ਜਾਂਦਾ ਹੈ। ਇਸ ਲਈ ਪ੍ਰਸਾਸ਼ਨ ਨੂੰ ਬੇਨਤੀ ਹੈ ਕਿ ਜਲਦੀ ਤੋਂ ਜਲਦੀ ਪੀਣ ਵਾਲੇ ਪਾਣੀ ਲਈ ਪ੍ਰਬੰਧ ਕੀਤਾ ਜਾਵੇ।