*ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ:ਹਰਜੋਤ ਸਿੰਘ ਬੈਂਸ*

0
20

ਚੰਡੀਗੜ੍ਹ, 14 ਜਨਵਰੀ(ਸਾਰਾ ਯਹਾਂ/ਬਿਊਰੋ ਨਿਊਜ਼)

ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਕਤ ਜਾਣਕਾਰੀ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ 2024 ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।

LEAVE A REPLY

Please enter your comment!
Please enter your name here