*ਸਰਪੰਚਾਂ ਨੂੰ 25 ਹਜ਼ਾਰ ਮਾਣ ਭੱਤਾ ਦੇਵੇ ਸਰਕਾਰ: ਜਗਦੀਪ ਢਿੱਲੋਂ*

0
52

ਮਾਨਸਾ 12 ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) ) ਸਰਪੰਚਾਂ ਨੇ ਹੁਣ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਪਣੇ ਮਾਣ ਭੱਤੇ ਦੀ ਵੀ ਵੱਡੀ ਮੰਗ ਰੱਖੀ ਹੈ ਮਾਨਸਾ ਜ਼ਿਲ੍ਹੇ ਦੇ ਵਿੱਚ ਨਵੀਂ ਹੋਈ ਸਰਪੰਚ ਯੂਨੀਅਨ ਦੀ ਚੋਣ ਦੇ ਜ਼ਿਲਾ ਪ੍ਰਧਾਨ ਚਰਨਜੀਤ ਸਿੰਘ ਅਤੇ ਸਰਪ੍ਰਸਤ ਜਗਦੀਪ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸਰਪੰਚਾਂ ਨੂੰ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਵੇ ਕਿਉਂਕਿ ਸਰਪੰਚਾਂ ਨੂੰ ਆਪਣੇ ਪੱਲਿਓਂ ਖਰਚ ਕਰਨਾ ਪੈ ਰਿਹਾ ਹੈ ਜਦੋਂਕਿ ਸਰਕਾਰ ਵੱਲੋਂ ਮਹਿਜ਼ 12 ਸੌ ਰੁਪਏ ਹੀ ਸਰਪੰਚ ਨੂੰ ਮਾਣ ਭੱਤਾ ਦਿੱਤਾ ਜਾ ਰਿਹਾ ਹੈ ਸਰਪੰਚਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਵੱਲੋਂ ਸਰਪੰਚਾਂ ਦੇ ਮਾਣ ਭੱਤੇ ਵਿੱਚ ਵਾਧਾ ਨਾ ਕੀਤਾ ਗਿਆ ਤਾਂ ਸਰਪੰਚ ਵੀ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ ਪਰ ਉਨ੍ਹਾਂ ਨੂੰ ਉਮੀਦ ਵੀ ਹੈ ਕਿ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਸਰਪੰਚਾਂ ਦੀਆਂ ਇਨ੍ਹਾਂ ਮੰਗਾਂ ਵੱਲ ਜ਼ਰੂਰ ਧਿਆਨ ਦੇਣਗੇ  

ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਸਰਪ੍ਰਸਤ ਜਗਦੀਪ ਸਿੰਘ ਢਿੱਲੋਂ ਅਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਪੰਮੀ ਰਾਏਪੁਰ ਸਰਪੰਚ ਜਸਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਜਾ ਰਹੇ ਨੇ ਪਰ ਸਰਪੰਚਾਂ ਕੋਲ ਫੰਡ ਨਹੀਂ ਪਹੁੰਚ ਰਹੇ ਜਿਸ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਵੀ ਅਧੂਰੇ ਰਹਿ ਗਏ ਹਨ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮਹਿਜ਼ ਬਹੁਤ ਘੱਟ ਫੰਡ ਜਾਰੀ ਕੀਤੇ ਗਏ ਹਨ ਜਿਸ ਦੇ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਠੱਪ ਹੋ ਗਏ ਸਨ ਅਤੇ ਕੋਰੋਨਾ ਦੀ ਮਹਾਂਮਾਰੀ ਕਾਰਨ ਵੀ ਵਿਕਾਸ ਕਾਰਜ ਅਧੂਰੇ ਰਹਿ ਗਏ ਸਨ ਹੁਣ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਹਿਲਾਂ ਸਰਪੰਚਾਂ ਨੇ ਮਨਰੇਗਾ ਦੇ ਅਧੀਨ ਕੁਝ ਕੰਮ ਕੀਤੇ ਹਨ ਪਰ ਹੁਣ ਸਰਕਾਰ ਫੰਡ ਜਾਰੀ ਕਰੇ ਤਾਂ ਕਿ ਪਿੰਡਾਂ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾ ਸਕੇ ਉੱਥੇ ਸਰਪੰਚਾਂ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਸਰਪੰਚਾਂ ਦਾ ਮਾਣ ਭੱਤਾ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਕਿਉਂਕਿ ਸਰਪੰਚਾਂ ਨੂੰ ਮਹਿਜ਼ 12 ਸੌ ਰੁਪਏ ਤੇ ਹੀ ਗੁਜ਼ਾਰਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਜੋ ਪਿੰਡਾਂ ਵਿਚ ਸਰਕਾਰੀ ਕੰਮਾਂ ਵਿੱਚ ਸਾਮਾਨ ਵਰਤਣਾ ਪੈ ਹੈ ਉਹ ਸਦਾ ਸਰਕਾਰੀ ਰੇਟ ਘੱਟ ਹੈ ਜਦੋਂਕਿ ਬਾਜ਼ਾਰੀ ਕੀਮਤ ਜ਼ਿਆਦਾ ਹੈ ਜਿਸ ਕਾਰਨ ਸਰਪੰਚਾਂ ਨੂੰ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵੀ ਪਟਿਆਲਾ ਦੇ ਵਿੱਚ ਪ੍ਰਦਰਸ਼ਨ ਕਰ ਚੁੱਕੇ ਹਨ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਰਪੰਚਾਂ ਦੇ ਨਾਲ ਗੱਲਬਾਤ ਕਰਨ ਦੇ ਲਈ ਸਮਾਂ ਵੀ ਨਿਰਧਾਰਿਤ ਕੀਤਾ ਹੈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਹਿਲ ਦੇ ਆਧਾਰ ਤੇ ਸਰਪੰਚਾਂ ਦੀਆਂ ਮੰਗਾਂ ਮਨਜ਼ੂਰ ਕੀਤੀਆਂ ਜਾਣ ਤਾਂ ਕਿ ਆਉਣ ਵਾਲੇ ਸਮੇਂ ਦੇ ਵਿਚ ਪਿੰਡਾਂ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾ ਸਕੇ।

LEAVE A REPLY

Please enter your comment!
Please enter your name here