ਜੋਗਾ, 24 ਅਪ੍ਰੈਲ (ਸਾਰਾ ਯਹਾ/ਗੋਪਾਲ ਅਕਲੀਆ) ; ਬੀਤੇ ਦਿਨੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਚੱਲਦਿਆ ਵੱਖ-ਵੱਖ ਕਿਸਾਨ ਜਥੇਬੰਦੀਆ, ਗ੍ਰਾਮ ਪੰਚਾਇਤਾ ਤੇ ਰਾਜਨੀਤਿਕ ਪਾਰਟੀਆ ਦੇ ਵਰਕਰਾਂ ਨਾਲ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਤੇ ਲਏ ਗਏ ਫ਼ੈਸਲੇ ਦੀ ਪਹਿਲ ਕਦਮੀ ਕਰਦਿਆ ਪੰਚਾਇਤ ਯੂਨੀਅਨ ਮਾਨਸਾ ਦੇ ਪ੍ਰਧਾਨ ਸਰਪੰਚ ਜਗਦੀਪ ਸਿੰਘ ਢਿੱਲੋਂ ਵੱਲੋਂ ਕਲੱਬ ਮੈਂਬਰਾ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ। ਸਰਪੰਚ ਜਗਦੀਪ ਸਿੰਘ ਢਿੱਲੋਂ ਕਿਹਾ ਕਿ ਜਿਲ੍ਹਾ ਪੁਲਿਸ ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਲਏ ਗਏ ਫੈ਼ਸਲੇ ਨੂੰ ਮੁੱਖ ਰੱਖਦਿਆ ਭਾਈ ਘਨੱਈਆ ਐਂਡ ਸਪੋਰਟਸ ਕਲੱਬ ਬੁਰਜ ਢਿੱਲਵਾਂ ਦੇ ਸਹਿਯੋਗ ਨਾਲ ਉਨ੍ਹਾਂ ਵੱਲੋਂ ਜਿਲ੍ਹੇ ਦੇ ਪਿੰਡ ਬੁਰਜ ਢਿੱਲਵਾਂ, ਤਾਮਕੋਟ ਤੇ ਖੜਕ ਸਿੰਘ ਵਾਲਾ ਦੇ ਖੇਤਾਂ ਵਿੱਚ ਜਾ ਕੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਉਨ੍ਹਾਂ ਇਸਦੇ ਮਾੜੇ ਪ੍ਰਭਾਵ ਸਬੰਧੀ ਜਾਣੂ ਕਰਵਾਇਆ। ਢਿੱਲੋਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੂਰਨ ਵਿਸ਼ਵਾਸ ਦਿਵਾਇਆ ਗਿਆ ਹੈ, ਉਹ ਕਣਕ ਦੇ ਨਾੜ ਨੂੰ ਲੱਗ ਨਾ ਲਗਾ ਕੇ ਜਿਲ੍ਹਾ ਪ੍ਰਸਾਸ਼ਨ ਦਾ ਸਾਥ ਦੇਣਗੇ। ਇਸ ਮੌਕੇ ਬੀ.ਪੀ.ਓ. ਹਰਜਿੰਦਰ ਸਿੰਘ, ਕਲੱਬ ਪ੍ਰਧਾਨ ਜਗਮੇਲ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ ਵਿੱਕੀ, ਸਵਰਨ ਸਿੰਘ, ਪ੍ਰਗਟ ਸਿੰਘ, ਜਰਨੈਲ ਸਿੰਘ, ਨੀਟੂ ਸਿੰਘ, ਲਹੌਰਾ ਸਿੰਘ, ਬੱਗਾ ਸਿੰਘ, ਸਿਕੰਦਰ ਸਿੰਘ ਆਦਿ ਹਾਜ਼ਰ ਸਨ।