
ਮਾਨਸਾ, 17 ਅਗਸਤ (ਸਾਰਾ ਯਹਾਂ/ਗੋਪਾਲ ਅਕਲੀਆ) ਜ਼ਿਲਾ ਮਾਨਸਾ ਦੇ ਪਿੰਡ ਕੋਟਧਰਮੂ ਦੇ ਸਰਪੰਚ ਅਤੇ ਉਘੇ ਸਮਾਜ ਸੇਵੀ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ਼੍ਰੀਮਤੀ ਜੀਤ ਕੌਰ ਸਿੱਧੂ ਸਦੀਵੀਂ ਵਿਛੋੜਾ ਦੇ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ 25 ਅਗਸਤ ਦਿਨ ਐਤਵਾਰ ਨੂੰ ਬਾਅਦ ਦੁਪਹਿਰ 1 ਵਜੇ ਡੇਰਾ ਬਾਬਾ ਜੰਗ ਸਿੰਘ ਪਿੰਡ ਕੋਟਧਰਮੂ ਵਿਖੇ ਪਵੇਗਾ।
ਸਰਪੰਚ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ, ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਚੇਤਨ ਸਿੰਘ ਜੋੜਾਮਾਜਰਾ, ਸੀ.ਪੀ.ਆਈ ਐਮ ਪੰਜਾਬ ਦੇ ਸਕੱਤਰ ਜਨਰਲ ਕਾ. ਸੁਖਜਿੰਦਰ ਸਿੰਘ ਸੇਖੋਂ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਰਜੀਆ ਸੁਲਤਾਨਾ, ਪ੍ਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਕੁਲਵੰਤ ਰਾਏ ਸਿੰਗਲਾ, ਵਿਧਾਇਕ ਡਾ. ਵਿਜੇ ਸਿੰਗਲਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਪਿ੍ਰੰਸੀਪਲ ਬੁੱਧ ਰਾਮ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕੱਈ, ਅਜੀਤਇੰਦਰ ਸਿੰਘ ਮੋਫਰ, ਦਿਲਰਾਜ ਸਿੰਘ ਭੂੰਦੜ, ਮੰਗਤ ਰਾਏ ਬਾਂਸਲ, ਹਰਦੇਵ ਸਿੰਘ ਅਰਸ਼ੀ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਯੂਥ ਆਗੂ ਅਤੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਚੁਸਪਿੰਦਰਵੀਰ ਭੁਪਾਲ, ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਗਾਗੋਵਾਲ, ਅਕਾਲੀ ਦਲ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ, ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੇ ਨੁਮਾਇੰਦੇ ਕਾਲਾ ਰੱਲਾ, ਪੰਜਾਬ ਅਗਰਵਾਲ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ, ਸੀਨੀਅਰ ਸਿਟੀਜਨ ਕੌਂਸਲ ਦੇ ਪ੍ਰਧਾਨ ਮਾ. ਰੁਲਦੂ ਰਾਮ ਬਾਂਸਲ, ਖਜਾਨਚੀ ਮਾ. ਤੀਰਥ ਸਿੰਘ ਮਿੱਤਲ, ਸਮਾਜ ਸੇਵੀ ਅਤੇ ਪ੍ਰਸਿੱਧ ਸਰਜਨ ਡਾ. ਤੇਜਿੰਦਰਪਾਲ ਸਿੰਘ ਰੇਖੀ, ਸੀ.ਪੀ.ਐਮ ਦੇ ਜ਼ਿਲਾ ਆਗੂ ਸਵਰਨਜੀਤ ਸਿੰਘ ਦਲਿਓ, ਜ਼ਿਲਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜੈਲਦਾਰ ਗੁਰਪ੍ਰੀਤ ਸਿੰਘ ਵਿੱਕੀ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਜਗਮੇਲ ਸਿੰਘ ਨੰਗਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਵਾਈਸ ਆਫ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਨਦੀਪ ਗੋਰਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬੱਬੀ ਦਾਨੇਵਾਲੀਆ, ਕਰਿਆਣਾ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਨੰਦਗੜ੍ਹੀਆ, ਯੂਥ ਕਾਂਗਰਸੀ ਆਗੂ ਸੰਯੋਗਪ੍ਰੀਤ ਸਿੰਘ ਡੈਵੀ ਅਤੇ ਵੱਖ ਵੱਖ ਪੰਚਾਂ, ਸਰਪੰਚਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਇਸ ਨੇਕ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਸਿੱਧੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
