*ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟੀਮ ਨੇ ਕਿਸਾਨੀ ਮੋਰਚੇ ਦੇ ਸ਼ਹੀਦ ਪਰਿਵਾਰ ਨੂੰ ਪਹਿਲੀ ਪੈਨਸ਼ਨ ਦਾ ਚੈੱਕ ਸੌਂਪਿਆ*

0
14

ਮਾਨਸਾ 30 ਅਪ੍ਰੈਲ (ਸਾਰਾ ਯਹਾਂ/ਗੋਪਾਲ ਅਕਲੀਆ): -ਪਿਛਲੇ ਲੰਬੇ ਸਮੇਂ ਤੋ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਆਪਣੀਆ ਹੱਕਾ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਮੂਹ ਕਿਸਾਨ-ਮਜ਼ਦੂਰ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ `ਚ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਸ਼ਹੀਦ ਹੋਏ ਕਿਸਾਨ ਧੰਨਾ ਸਿੰਘ ਦੇ ਪਰਿਵਾਰਕ ਮੈ਼ਬਰਾ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਪ੍ਰੋ. ਡਾ. ਐਸ.ਪੀ.ਉਬਰਾਏ ਵੱਲੋਂ ਸਹਾਇਤਾ ਵਜੋਂ ਭੇਜਿਆ ਪਹਿਲੀ ਪੈਨਸ਼ਨ 5 ਹਜ਼ਾਰ ਰੁਪਏ ਦਾ ਚੈੱਕ ਟਰੱਸਟ ਦੀ ਜਿਲ੍ਹਾ ਟੀਮ ਵੱਲੋਂ ਘਰ ਪੁੱਜ ਕੇ ਸੌਂਪਿਆ ਗਿਆ। ਟਰੱਸਟ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਤੇ ਸਕੱਤਰ ਬਹਾਦਰ ਸਿੰਘ ਨੇ ਦੱਸਿਆ ਕਿ ਦਿੱਲੀ ਵਿਖੇ ਧਰਨੇ ਦੌਰਾਨ ਪਿੰਡ ਖਿਆਲੀ ਚਹਿਲਾਂ ਵਾਲੀ ਦਾ ਕਿਸਾਨ ਧੰਨਾ ਸਿੰਘ ਸ਼ਹੀਦ ਹੋ ਗਿਆ ਸੀ, ਜਿਸਦੇ ਪਰਿਵਾਰ ਦੀ ਮੱਦਦ ਲਈ ਟਰੱਸਟ ਦੇ ਮੈਨੇਜਿੰਗ ਟਰੱਸਟੀ ਪ੍ਰੋ. ਡਾ. ਐਸ.ਪੀ.ਉਬਰਾਏ ਵੱਲੋਂ ਹਰ ਮਹੀਨੇ 5 ਹਜ਼ਾਰ ਰੁਪਏ ਮਾਲੀ ਸਹਾਇਤਾ ਲਈ ਪੈਨਸ਼ਨ ਦੇਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਪਰਿਵਾਰ ਲਈ ਪੈਨਸ਼ਨ ਵਜੋਂ ਭੇਜਿਆ ਚੈੱਕ ਟਰੱਸਟ ਟੀਮ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਸੌਂਪਿਆ ਗਿਆ ਹੈ ਅਤੇ ਇਹ ਸਹਾਇਤਾ ਪਰਿਵਾਰ ਦੀ ਹਰ ਮਹੀਨੇ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਡਾ. ਐਸ.ਪੀ.ਉਬਰਾਏ  ਦਿੱਲੀ ਵਿਖੇ ਚੱਲ ਰਹੇ ਧਰਨੇ `ਚ ਕਿਸਾਨਾਂ ਲਈ ਵੱਡੀ ਮਾਤਰਾ ਵਿੱਚ ਰਾਸ਼ਨ, ਮੈਡੀਕਲ ਸਹੂਲਤ ਦੇਣ ਦੇ ਨਾਲ-ਨਾਲ ਹੋਰ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲੜੀ ਤਹਿਤ ਉਹ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ। ਉਧਰ ਸ਼ਹੀਦ ਕਿਸਾਨ ਧੰਨਾ ਸਿੰਘ ਦੇ ਪਰਿਵਾਰਕ ਮੈਂਬਰਾ ਨੇ ਉਨ੍ਹਾਂ ਦੀ ਕੀਤੀ ਗਈ ਮਦਦ ਲਈ ਡਾ. ਐਸ.ਪੀ.ਉਬਰਾਏ ਦੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਦੇ ਆਗੂ ਮਦਨ ਲਾਲ ਕੁਸਲਾ ਆਦਿ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here