*ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦਿੱਲੀ `ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾ ਨੂੰ ਪ੍ਰਤੀ ਮਹੀਨਾ ਪੈਨਸ਼ਨ ਦੇ ਚੈੱਕ ਸੌਂਪੇ*

0
12

ਮਾਨਸਾ/ਜੋਗਾ 24 ਸਤੰਬਰ (ਸਾਰਾ ਯਹਾਂ/ਗੋਪਾਲ ਅਕਲੀਆ )ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯਕੁਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਹਰਵਿੰਦਰ ਸਿੰਘ ਭੋਲਾ ਵਾਸੀ ਖੁਡਾਲ ਕਲਾਂ ਤੇ ਗੁਰਜੰਟ ਸਿੰਘ ਵਾਸੀ ਬੱਛੋਆਣਾ ਦੇ ਪਰਿਵਾਰ ਦੀ ਸਹਾਇਤਾ ਵਜੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਪ੍ਰੋ. ਡਾ. ਐਸ.ਪੀ.ਸਿੰਘ ਉਬਰਾਏ ਵਲੋਂ ਭੇਜੀ ਪਹਿਲੀ ਪੈਨਸ਼ਨ ਦੇ 10-10 ਹਜ਼ਾਰ ਰੁਪਏ ਦੇ ਚੈੱਕ ਟਰੱਸਟ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਤੇ ਟੀਮ ਵੱਲੋਂ ਪਰਿਵਾਰਕ ਮੈਂਬਰਾ ਨੂੰ ਸੌਂਪੇ ਗਏ।  ਟਰੱਸਟ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਤੇ ਸਕੱਤਰ ਬਹਾਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿੱਥੇ ਹੀ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿੱਚ ਪੋ੍ਰ.ਐਸ.ਪੀ. ਸਿੰਘ ਉਬਰਾਏ ਦੀ ਟੀਮ ਦੇ ਪ੍ਰਧਾਨ ਜੱਸਾ ਸਿੰਘ ਵਲੋਂ ਵੱਡੀ ਮਾਤਰਾ ਵਿੱਚ ਰਾਸ਼ਨ, ਮੈਡੀਕਲ ਸਹੂਲਤਾਂ ਆਦਿ ਅਨੇਕਾਂ ਮੁਫ਼ਤ ਸਹੂਲਤਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਪ੍ਰੋ. ਐਸ.ਪੀ. ਸਿੰਘ ਉਬਰਾਏ ਵਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾ ਨੂੰ ਹਰ ਮਹੀਨੇ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਗਿਆ ਸੀ, ਜਿਸ ਤਹਿਤ ਦਿੱਲੀ `ਚ ਚੱਲ ਰਹੇ ਸੰਘਰਸ਼ ਦੌਰਾਨ ਜਿਲ੍ਹੇ ਵਿੱਚ ਸ਼ਹੀਦ ਹੋਏ 4 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਹਾਹਿਤਾ ਵਜੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਚੈੱਕ ਦਿੱਤੇ ਗਏ ਹਨ ਅਤੇ ਇਹ ਪੈਨਸ਼ਨ ਹਰ ਮਹੀਨੇ ਖਾਤੇ ਵਿੱਚ ਪਾਈ ਜਾਵੇਗੀ। ਉਧਰ ਪਰਿਵਾਰਕ ਮੈਂਬਰਾ ਨੇ ਉਨ੍ਹਾਂ ਦੀ ਕੀਤੀ ਜਾ ਰਹੀ ਸਹਾਇਤਾ ਲਈ ਡਾ. ਐਸ.ਪੀ. ਸਿੰਘ ਉਬਰਾਏ ਤੇ ਟਰੱਸਟ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਦੇ ਖਜ਼ਾਨਚੀ ਮਦਨ ਲਾਲ ਕੁਸ਼ਲਾ, ਮੈਂਬਰ ਗੋਪਾਲ ਅਕਲੀਆ, ਮਾਸਟਰ ਮੇਵਾ ਸਿੰਘ, ਰਣਜੀਤ ਸਿੰਘ ਪਟਵਾਰੀ ਹਲਕਾ ਬੁਰਜ ਰਾਠੀ ਆਦਿ ਹਾਜ਼ਰ ਸਨ।

NO COMMENTS