ਚੰਡੀਗੜ੍ਹ 18,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਸੰਗਰੂਰ ਜ਼ਿਮਨੀ ਚੋਣਾਂ ਲਈ ਸਿਆਸੀ ਪਾਰਟੀ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਇਸ ਦੌਰਾਨ ਵਿਰੋਧੀ ਪਾਰਟੀਆਂ ਇਕ-ਦੂਜੇ ਕੰਮ ‘ਤੇ ਲਗਾਤਾਰ ਨਿਸ਼ਾਨੇ ਸਾਧ ਰਹੀਆਂ ਹਨ। ਇਸ ਦੌਰਾਨ ਅੱਜ ਭਗਵੰਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ ‘ਤੇ ਤੁਸੀਂ ਗੋਲ਼ੀਆਂ ਚਲਾਉਂਦੇ ਹੋ। ਇਸ ਤੋਂ ਜ਼ਿਆਦਾ ਮਾੜੀ ਕਰਤੂਤ ਕੋਈ ਵੀ ਨਹੀਂ ਹੋ ਸਕਦੀ ਕਾਬੁਲ ‘ਚ ਸਿੱਖ ਸੰਗਤਾਂ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ। ਭਾਰਤ ਸਰਕਾਰ ਸਿੱਖਾਂ ਦੀ ਹਿਫ਼ਾਜ਼ਤ ਨੂੰ ਯਕੀਨੀ ਬਣਾਵੇ।