ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

0
168

ਾਨਸਾ, 22 ਫਰਵਰੀ 22,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਅੱਜ ਤੋਂ 28 ਫਰਵਰੀ 2021 ਤੱਕ ਇੱਕ ਹਫ਼ਤੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.), ਸੇਵਾ ਕੇਂਦਰ ਜਾਂ ਮਾਰਕਿਟ ਵਿਖੇ ਜ਼ਰੂਰੀ ਦਸਤਾਵੇਜ਼ਾਂ ਨਾਲ ਪੁੱਜ ਕੇ ਆਪਣਾ ਕਾਰਡ ਬਣਵਾ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੇਂਦਰਾਂ ਦੀ ਸੂਚੀ ਅਤੇ ਆਪਣੀ ਪਾਤਰਤਾ ਜਾਂਚਣ ਲਈ www.sha.punjab.gov.in ਵੈਬਸਾਈਟ ’ਤੇ ਜਾ ਕੇ ਚੈੱਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਪਰਿਵਾਰ (ਸਮਾਰਟ ਰਾਸ਼ਨ ਕਾਰਡ ਜੂਨ 2020 ਤੱਕ ਬਣਿਆ ਹੋਵੇ) , ਕਿਸਾਨ (ਜੇ-ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ, 05 ਅਗਸਤ 2020 ਤੱਕ ਪੰਜਾਬ ਮੰਡੀ ਬੋਰਡ ਨਾਲ ਰਜਿਸਟਰਡ) , ਉਸਾਰੀ ਮਜ਼ਦੂਰ (ਉਸਾਰੀ ਭਲਾਈ ਬੋਰਡ ਨਾਲ ਪੰਜੀਕ੍ਰਿਤ) , ਛੋਟੇ ਵਪਾਰੀ (ਆਬਕਾਰੀ ਤੇ ਕਰ ਵਿਭਾਗ ਨਾਲ ਪੰਜੀਕ੍ਰਿਤ ਅਤੇ 1 ਕਰੋੜ ਤੋਂ ਘੱਟ ਸਾਲਾਨਾ ਆਮਦਨ) , ਐਕਰੀਡੇਟਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਐਨ.ਈ.ਸੀ.ਸੀ. ਡਾਟਾ 2011 ਵਿੱਚ ਸ਼ਾਮਿਲ ਪਰਿਵਾਰ ਆਉਂਦੇ ਹਨ। ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਅਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ, ਰਾਸ਼ਨ ਕਾਰਡ (ਜੇਕਰ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜੋ ਕੇ ਸਰਪੰਚ ਜਾਂ ਮਿਊਂਸਪਲ ਕੌਂਸਲਰ ਤੋਂ ਦਸਤਖ਼ਤ ਅਤੇ ਮੋਹਰ ਲੱਗਿਆ ਹੋਵੇ) ਅਤੇ ਉਸਾਰੀ ਕਿਰਤੀ ਦਾ ਰਜਿਸਟ੍ਰੇਸ਼ਨ ਕਾਰਡ (ਜੇਕਰ ਉਸ ਵਿੱਚ ਪਰਿਵਾਰ ਦੀ ਜਾਣਕਾਰੀ ਹੈ) ਹੋਣਾ ਲਾਜ਼ਮੀ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਰਡ ਬਣਵਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜਲਦ ਤੋਂ ਜਲਦ ਆਪਣੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਜ਼ਰੂਰ ਬਣਵਾਉਣ। 

NO COMMENTS