*ਸਰਬ ਨੌਜਵਾਨ ਸਭਾ ਨੇ ‘ਆਓ ਪੁੰਨ ਕਮਾਈਏ’ ਮੁਹਿਮ ਤਹਿਤ*

0
16

ਫਗਵਾੜਾ 4 ਦਸੰਬਰ  (ਸਾਰਾ ਯਹਾਂ/ਸ਼ਿਵ ਕੋੜਾ) ਦੁਆਬੇ ਦੀਆਂ ਮਾਣ ਮੱਤੀਆਂ ਸਮਾਜ ਸੇਵੀ ਸੰਸਥਾਵਾਂ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ‘ਆਓ ਪੁੰਨ ਕਮਾਈਏ’ ਲੜੀ ਤਹਿਤ ਸਾਂਝਾ ਉਪਰਾਲਾ ਕਰਦੇ ਹੋਏ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਦੇ ਸਹਿਯੋਗ ਨਾਲ ਇਕ ਲੋੜਵੰਦ ਔਰਤ ਦੀ ਅੱਖ ਦਾ ਫਰੀ ਓਪਰੇਸ਼ਨ ਕਰਵਾਇਆ ਗਿਆ। ਅੱਖਾਂ ਦੇ ਮਾਹਿਰ ਡਾ. ਡਾ.ਤੁਸ਼ਾਰ ਅੱਗਰਵਾਲ ਦੀ ਟੀਮ ਵਲੋਂ ਮੋਤੀਏ ਦੇ ਸ਼ਿਕਾਰ ਮਹਿਲਾ ਦੀ ਅੱਖ ‘ਚ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਐਕਸ.ਈ.ਐਨ. ਇੰਫੋਰਸਮੇਂਟ ਪਾਵਰਕਾਮ ਅਮਰਪ੍ਰੀਤ ਸਿੰਘ, ਐਸ.ਐਚ.ਓ. ਸਿਟੀ ਅਮਨਦੀਪ ਨਾਹਰ ਅਤੇ ਸੇਵਾਮੁਕਤ ਡੀ.ਐਸ.ਪੀ. ਜਸਵੀਰ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਐਸ.ਐਚ.ਓ. ਅਮਨਦੀਪ ਨਾਹਰ ਨੇ ਕਿਹਾ ਕਿ ਵੱਧਦਾ ਪ੍ਰਦੂਸ਼ਨ ਅੱਖਾਂ ਲਈ ਬਹੁਤ ਹੀ ਘਾਤਕ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਪ੍ਰਦੂਸ਼ਨ ਮੁਕਤ ਵਾਤਾਵਰਣ ਸਿਰਜਣ ਵਿਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਐਕਸ.ਈ.ਐਨ. ਅਮਰਪ੍ਰੀਤ ਸਿੰਘ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅੱਖਾਂ ਦੇ ਮਹਿੰਗੇ ਆਪ੍ਰੇਸ਼ਨ ਬਿਲਕੁਲ ਫਰੀ ਕਰਵਾਉਣਾ ਗਰੀਬ ਪਰਿਵਾਰਾਂ ਨਾਲ ਸਬੰਧਤ ਮਰੀਜਾਂ ਲਈ ਬਹੁਤ ਹੀ ਲਾਹੇਵੰਦ ਹੈ। ਹਰੇਕ ਸਮਰੱਥ ਵਿਅਕਤੀ ਨੂੰ ਅਜਿਹੇ ਨੇਕ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਡਾ. ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਕਿਹਾ ਕਿ ਅੱਖਾਂ ਦੀ ਕਿਸੇ ਤਕਲੀਫ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਉਹਨਾ ਇਹ ਭਰੋਸਾ ਵੀ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਨੂੰ ਸਹਿਯੋਗ ਦਿੰਦਾ ਰਹੇਗਾ। ਜਸਵੀਰ ਸਿੰਘ ਸੇਵਾਮੁਕਤ ਡੀ.ਐੱਸ.ਪੀ.ਨੇ ਸਰਬ ਨੌਜਵਾਨ ਸਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਜਿਸ ਨਾਲ ਨੇਤਰਹੀਣਾਂ ਦੀਆਂ ਅੱਖਾਂ ਨੂੰ ਨਵੀਂ ਰੌਸ਼ਨੀ ਮਿਲ ਰਹੀ ਹੈ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੇ ਸਮਾਜ ਸੇਵਕ ਜਤਿੰਦਰ ਸਿੰਘ ਕੁੰਦੀ ਨੇ ਸਭਾ ਦੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਭਾ ਵਲੋਂ ਪਤਵੰਤਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਹਰਜਿੰਦਰ ਗੋਗਨਾ ਵਲੋਂ ਨਿਭਾਈ ਗਈ। ਇਸ ਮੌਕੇ ਸਭਾ ਦੇ ਉਪ ਪ੍ਰਧਾਨ ਰਵਿੰਦਰ ਸਿੰਘ ਰਾਏ, ਜਨਰਲ ਸਕੱਤਰ ਡਾ.ਵਿਜੇ ਕੁਮਾਰ, ਆਰ.ਪੀ.ਸ਼ਰਮਾ, ਨਰਿੰਦਰ ਸੈਣੀ, ਅਸ਼ੋਕ ਸ਼ਰਮਾ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਫਗਵਾੜਾ, ਪਰਮਜੀਤ ਰਾਏ, ਪ੍ਰਵਾਸੀ ਭਾਰਤੀ ਮਦਨ ਲਾਲ ਕੋਰੋਟਾਨਿਆ, ਜਗਜੀਤ ਸੇਠ, ਜੀਤ ਰਾਮ, ਸਤੀਸ਼ ਕੁਮਾਰ ਬੰਟੀ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here