*ਸਰਹੱਦੀ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ-ਵਿਧਾਇਕ ਬੁੱਧ ਰਾਮ*

0
7

ਮਾਨਸਾ, 12 ਜਨਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਹਰਿਆਣਾ ਨਾਲ ਲੱਗਦੇ ਸਰਹੱਦੀ ਪਿੰਡਾਂ ਵਿੱਚ ਵਿਕਾਸ ਕਾਰਜ਼ ਲਗਾਤਾਰ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਰਿਉਂਦ ਕਲਾਂ ਵਿਖੇ ਖੇਡ ਸਟੇਡੀਅਮ ਅਤੇ ਫਿਰਨੀਆਂ ਦੇ ਕੰਮ ਮੁਕੰਮਲ ਹੋਣ ਉਪਰੰਤ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਹਿਲ ਦੇ ਅਧਾਰ ’ਤੇ ਸਰਹੱਦੀ ਪਿੰਡਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਿਊਂਦ ਕਲਾਂ ਪਿੰਡ ਦੇ ਨੌਜਵਾਨਾਂ ਦੀ ਇਸ ਮੰਗ ਨੂੰ ਮੁੱਖ ਰੱਖਦਿਆਂ ਪਿੰਡ ਦੇ ਸਟੇਡੀਅਮ ਲਈ 20.47 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਉਨ੍ਹਾਂ ਵੱਲੋਂ ਵਿਸ਼ੇਸ ਯਤਨ ਕਰਕੇ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਦੀਆਂ ਫਿਰਨੀਆਂ ਲਈ 7 ਲੱਖ ਰੁਪਏ ਮੁੱਖ ਮੰਤਰੀ ਫੰਡ ਵਿੱਚੋਂ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਸਾਂਝੇ ਪ੍ਰੋਗਰਾਮਾਂ ਲਈ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਮੁਰੰਮਤ ਕਰਕੇ ਇਸ ਨੂੰ ਨਵਾਂ ਰੂਪ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ’ਚ ਪੀਣ ਵਾਲੇ ਪਾਣੀ ਲਈ 4 ਲੱਖ ਰੁਪਏ ਦੀ ਲਾਗਤ ਨਾਲ 6 ਸਬਮਰਸੀਬਲ ਮੋਟਰਾਂ ਲਗਵਾਈਆਂ ਗਈਆਂ ਹਨ, ਜਿਸ ਨਾਲ ਪਿੰਡ ਵਾਸੀਆਂ ਨੂੰ ਤਾਜ਼ਾ ਸਾਫ ਪੀਣ ਵਾਲਾ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਣ ਟੁੱਟ ਚੁੱਕੀ ਸੜਕ ਦਾ ਵੀ ਜਲਦੀ ਨਿਰਮਾਣ ਸ਼ੁਰੂ ਹੋ ਜਾਵੇਗਾ, ਜੋ ਬੀਰੇਵਾਲਾ ਡੋਗਰਾ ਤੱਕ ਬਣਾਈ ਜਾਵੇਗੀ।
ਇਸ ਮੌਕੇ ਰਾਜਪਾਲ ਕੌਰ ਸਹਾਇਕ ਪ੍ਰੋਗਰਾਮ ਅਫਸਰ ਬੁਢਲਾਡਾ, ਬਲਜਿੰਦਰ ਸਿੰਘ , ਜਗਤਾਰ ਸਿੰਘ ਦੋਵੇਂ ਪੰਚਾਇਤ ਸਕੱਤਰ, ਨਿਰਮਲ ਸਿੰਘ ਗਰਾਮ ਰੋਜਗਾਰ ਸੇਵਕ, ਸਰਪੰਚ ਸੁਖਦੇਵ ਸਿੰਘ, ਬੂਟਾ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ, ਗੁਰਚਰਨ ਸਿੰਘ, ਰਾਮ ਕੌਰ, ਰਾਜ ਕੌਰ, ਬਿਕਰਮਜੀਤ ਸਿੰਘ, ਕਮਲਾ ਬਾਈ ਸਾਰੇ ਮੈਂਬਰ ਪੰਚਾਇਤ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਲਖਵਿੰਦਰ ਸਿੰਘ ਭੁੱਲਰ, ਅਮਨਦੀਪ ਸਿੰਘ ਭੁੱਲਰ, ਹਰਕੇਸ਼ ਸਿੰਘ, ਜਸਵਿੰਦਰ ਸਿੰਘ ਲਾਟੀ, ਅਵਤਾਰ ਸਿੰਘ ਮਘਾਣੀਆਂ ਬਲਾਕ ਪ੍ਰਧਾਨ, ਗੁਰਦਰਸ਼ਨ ਸਿੰਘ ਪਟਵਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਅਤੇ ਕਲੱਬ ਮੈਂਬਰ ਹਾਜ਼ਰ ਸਨ।

NO COMMENTS