ਮਾਨਸਾ, 20 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਖਸਰੇ ਅਤੇ ਰੁਬੇਲਾ ਦੇ ਦਸੰਬਰ 2023 ਤੱਕ ਖਾਤਮੇ ਦੇ ਟੀਚੇ ਨੂੰ ਲੈ ਕੇ ਨਿਯਮਿਤ ਟੀਕਾਕਰਣ ਅਤੇ ਸਪੈਸਲ ਕੈਂਪਾਂ ਦਾ ਆਯੋਜਨ ਕਰਨ ਹਿਤ ਸਹਾਇਕ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਮੀਟਿੰਗ ਕੀਤੀ ਗਈ।
ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਰਕਾਰ ਦਸੰਬਰ 2023 ਤੱਕ ਖਸਰਾ ਅਤੇ ਰੁਬੇਲਾ ( ਐਮ.ਆਰ ) ਦੇ ਖਾਤਮੇ ਲਈ ਵਚਨਬੱਧ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਲੱਮ ਏਰੀਆ, ਇਟਾਂ ਦੇ ਭੱਠੇ, ਸੀਜਨਲ ਅਤੇ ਮਾਇਗਰੇਟੀ ਲੇਬਰ ਦਾ ਸਰਵੇ ਕਰਕੇ 5 ਸਾਲ ਤੱਕ ਦੇ ਬਚਿੱਆਂ ਦਾ ਮੁਕੰਮਲ ਟੀਕਾਕਰਨ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਬੱਚਾ ਟੀਕਾਕਰਨ ਤੋ ਵਾਂਝਾ ਨਾ ਰਹੇ।
ਉਨ੍ਹਾਂ ਹਦਾਇਤ ਕੀਤੀ ਕਿ ਐਮ.ਆਰ ਦੇ ਨਾਲ ਨਾਲ ਰੁਟੀਨ ਟੀਕਾਕਰਨ ਦੀਆਂ ਗਤੀਵਿਧੀਆਂ ਨੂੰ ਤੇਜ ਕੀਤਾ ਜਾਵੇ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ 0 ਤੋ 5 ਸਾਲ ਤੱਕ ਦੇ ਬਚਿੱਆਂ ਦਾ ਟੀਕਾਕਰਨ ਕਰਵਾਉਣ ਕਿਹਾ।
ਜਿਲਾ ਟੀਕਾਕਰਨ ਅਫਸਰ, ਡਾ.ਨਵਰੂਪ ਕੌਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਆਪਣੇ ਬੱਚੇ ਨੂੰ ਖਸਰਾ ਅਤੇ ਰੁਬੇਲਾ ਦਾ ਟੀਕਾਕਰਨ ਨਹੀ ਕਰਵਾਇਆ ਹੈ ਤਾਂ ਉਹ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਟੀਕਾਕਰਨ ਕਰਵਾਉਣ, ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਨੂੰ ਟੀਕਾਕਰਨ ਦੀ ਸੁਪਰਵਿਜ਼ਨ ਅਤੇ ਨਿਗਰਾਨੀ ਵਧਾਉਣ ਲਈ ਕਿਹਾ।
ਡਾ. ਨਵਦਿਤੀਆ ਸਰਵੇਲੈਂਸ ਅਫਸਰ, ਵਿਸ਼ਵ ਸਿਹਤ ਸੰਸਥਾ ਨੇ ਕਿਹਾ ਕਿ ਜੇਕਰ ਕੋਈ ਬੱਚਾ ਕਿਸੇ ਕਾਰਨ ਟੀਕਾਕਰਨ ਨਹੀ ਕਰਵਾ ਸਕਿਆ ਤਾਂ 5 ਸਾਲ ਦੀ ਉਮਰ ਤੱਕ ਇਕ ਮਹੀਨੇ ਦੇ ਫਰਕ ਨਾਲ ਐਮ.ਆਰ ਦੀਆਂ ਦੋਵੇ ਡੋਜ ਦਿਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦਸਿਆਂ ਕਿ ਜੇਕਰ ਗਰਭਵਤੀ ਮਾਂ ਨੂੰ ਖਸਰਾ ਹੁੰਦਾ ਹੈ ਤਾਂ ਬੱਚੇ ਨੂੰ ਖਸਰਾ ਹੋਣ ਦੀ ਸੰਵਾਭਨਾ ਵੱਧ ਹੁੰਦੀ ਹੈ
ਇਸ ਮੌਕੇ ਡਾ.ਰੁਪਾਲੀ ਅਤੇ ਸ਼ੰਤੋਸ ਭਾਰਤੀ ਜਿਲਾ ਐਪੀਡਮੈਲੋਜਿਸਟਿ, ਜ਼ਿਲ੍ਹਾ ਮਾਸ ਮੀਡੀਆ ਵਿੰਗ ਤੋਂ ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫਸਰ,ਪ੍ਰੋਗਰਾਮ ਅਫਸਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜਰ ਹਨ।