ਮਾਨਸਾ, 10 ਦਸੰਬਰ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਸਵ:ਮਦਨ ਲਾਲ ਭੰਮੇ ਵਾਲੇ ਬਣੇ ਨੇਤਰਦਾਨੀ।ਸ਼੍ਰੀ ਮਦਨ ਲਾਲ ਭੰਮੇ ਵਾਲੇ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਉਹਨਾਂ ਦੀਆਂ ਅੱਖਾਂ ਮਾਨਸਾ ਸਾਇਕਲ ਗਰੁੱਪ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕੀਤੀਆਂ ਗਈਆਂ।ਇਹ ਜਾਣਕਾਰੀ ਦਿੰਦਿਆਂ ਨੇਤਰਦਾਨ ਪ੍ਰਚਾਰਕ ਸੰਜੀਵ ਪਿੰਕਾ ਨੇ ਦੱਸਿਆ ਕਿ ਡਾਕਟਰ ਜਨਕ ਰਾਜ ਸਿੰਗਲਾ ਵਲੋਂ ਮਦਨ ਲਾਲ ਨੂੰ ਮਿ੍ਤਕ ਐਲਾਣਨ ਤੋਂ ਬਾਅਦ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਨਾਲ ਸੰਪਰਕ ਕੀਤਾ ਗਿਆ ਅਤੇ ਉਹਨਾਂ ਦੀ ਡਾਕਟਰ ਦੀਪਕ ਦੀ ਅਗਵਾਈ ਵਾਲੀ ਟੀਮ ਨੇ ਅੱਖਾਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕਰਨ ਦਾ ਉਪਰਾਲਾ ਕੀਤਾ।ਮਹਾਨ ਨੇਤਰਦਾਨੀ ਨਮਿੱਤ ਅੰਤਿਮ ਅਰਦਾਸ 21-12-22 ਦਿਨ ਬੁੱਧਵਾਰ ਨੂੰ ਦੁਪਹਿਰ 1:00 ਵਜੇ ਸਥਾਨਕ ਗਊਸ਼ਾਲਾ ਭਵਨ ਦੇ ਬਲਾਕ ਏ ਵਿਖੇ ਹੋਵੇਗੀ।