
ਮਾਨਸਾ 19 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) ਸ਼੍ਰੀਮਤੀ ਬਿਮਲਾ ਦੇਵੀ ਧਰਮਪਤਨੀ ਮਾਸਟਰ ਰੂਲਦੂ ਰਾਮ ਬਾਂਸਲ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਚ ਜਾ ਬਿਰਾਜੇ ਹਨ ਉਹਨਾਂ ਦੇ ਮਰਨ ਉਪਰੰਤ ਪਰਿਵਾਰ ਵੱਲੋਂ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਮਿ੍ਤਕ ਦੀ ਅੱਖਾਂ ਦਾਨ ਕਰਵਾਈਆਂ ਗਈਆਂ ਇਹ ਜਾਣਕਾਰੀ ਦਿੰਦਿਆਂ ਸੰਜੀਵ ਪਿੰਕਾ ਨੇ ਦੱਸਿਆ ਕਿ ਇਹ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕੀਤਾ ਗਿਆ। ਪੁਨੀਤ ਜਿੰਦਲ ਨੇ ਦੱਸਿਆ ਕਿ ਮਹਾਨ ਨੇਤਰਦਾਨੀ ਨਮਿੱਤ ਅੰਤਿਮ ਅਰਦਾਸ ਮਿਤੀ 29-03-2024 ਦਿਨ ਸ਼ੁੱਕਰਵਾਰ ਨੂੰ ਸਥਾਨਕ ਗਊਸ਼ਾਲਾ ਭਵਨ ਦੇ ਬਲਾਕ ਬੀ ਵਿਖੇ ਦੁਪਹਿਰ 1:00 ਵਜੇ ਹੋਵੇਗੀ।
