*ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਅਤੇ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ-ਨੋਡਲ ਅਫ਼ਸਰ ਸਵੀਪ*

0
7

ਮਾਨਸਾ, 10 ਨਵੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਅਤੇ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਤਹਿਤ ਵੱਧ ਤੋਂ ਵੱਧ ਨਾਗਰਿਕਾਂ ਨੂੰ ਵੋਟ ਬਣਵਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਸਰੀਰਿਕ ਤੌਰ ’ਤੇ ਅੰਗਹੀਣ ਵਿਅਕਤੀਆਂ ਦਾ ਡਾਟਾ ਇਕੱਠਾ ਕਰਨ ਲਈ ਕਿਹਾ ਤਾਂ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਬਣਵਾਈਆਂ ਜਾ ਸਕਣ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੂੰ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਬਣਵਾਉਣ ਲਈ ਪ੍ਰੇਰਿਤ ਕਰਨ ਲਈ ਸਕੂਲਾਂ ਵਿਚ ਸਵੀਪ ਗਤੀਵਿਧੀਆਂ ਕਰਵਾਉਣ ਲਈ ਕਿਹਾ। ਉਨ੍ਹਾਂ ਸਮੂਹ ਸਹਾਇਕ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਹਰ ਹਫ਼ਤੇ ਸਵੀਪ ਗਤੀਵਿਧੀਆਂ ਉਲੀਕੀਆਂ ਜਾਣ ਅਤੇ ਇਸ ਸਬੰਧੀ ਰਿਪੋਰਟ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ੋਸ਼ਲ ਮੀਡੀਆ ਦੇ ਜ਼ਰੀਏ ਵੀ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ, ਸਹਾਇਕ ਨੋਡਲ ਅਫ਼ਸਰ (ਸਵੀਪ) ਪਰਦੀਪ ਸਿੰਘ, ਜਗਜੀਵਨ ਸਿੰਘ, ਅੰਗਰੇਜ਼ ਸਿੰਘ ਅਤੇ ਨਰਿੰਦਰ ਸਿੰਘ ਹਾਜ਼ਰ ਸਨ।

NO COMMENTS