*ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਸਲੋਗਨ ਅਤੇ ਭਾਸ਼ਣ ਮੁਕਾਬਲੇ ਕਰਵਾਏ*

0
74

ਮਾਨਸਾ, 22 ਮਾਰਚ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਹੇਠ ਸਥਾਨਕ ਐਸ.ਐਸ. ਜੈਨ ਕਾਲਜ ਆਫ ਐਜੂਕੇਸ਼ਨ ਵਿਖੇ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਸਲੋਗਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਮੋਹਲ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਇਕ ਨਾਗਰਿਕ ਜੋ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ ਉਸ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ ਅਤੇ ਚੋਣਾਂ ਵਿਚ ਭਾਗੀਦਾਰੀ ਕਰਦਿਆਂ ਆਪਣੀ ਵੋਟ ਦੇ ਹੱਕ ਦਾ ਲਾਜ਼ਮੀ ਇਸਤੇਮਾਲ ਕਰਨਾ ਚਾਹੀਦਾ ਹੈ।
ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ ਜਗਜੀਵਨ ਸਿੰਘ ਆਲੀਕੇ ਅਤੇ ਸਹਾਇਕ ਨੋਡਲ ਅਫ਼ਸਰ ਨਰੰਜਣ ਸਿੰਘ ਅੱਕਾਂਵਾਲੀ ਨੇ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਕਰਵਾਏ ਜਾ ਰਹੇ ਮੁਕਾਬਲਿਆਂ ਸਬੰਧੀ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਜਿੱਥੇ ਲੋਕਤੰਤਰ ਪ੍ਰਣਾਲੀ ਸਬੰਧੀ ਜਾਣਕਾਰੀ ਵਿਚ ਵਾਧਾ ਕਰਦੇ ਹਨ ਉੱਥੇ ਹੀ ਵੋਟ ਪ੍ਰਤੀਸ਼ਤਤਾ ਵਧਾਉਣ ਵਿਚ ਸਹਾਈ ਹੁੰਦੇ ਹਨ।
ਇਸ ਮੌਕੇ ਭਾਸ਼ਣ ਮੁਕਾਬਲੇ ਵਿਚ ਸ਼ਿਵਾਲੀ, ਇਸ਼ੀ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਵਿਚ ਰਾਬੀਆ, ਲਿਜ਼ਾ ਅਤੇ ਵਿਦੂਤੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਲੋਗਨ ਮੁਕਾਬਲੇ ਵਿਚ ਪ੍ਰੀਤਇੰਦਰ ਕੌਰ, ਸੁਖਨਦੀਪ ਕੌਰ ਅਤੇ ਪ੍ਰਿਯੰਕਾ ਮਿੱਤਲ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥਣਾਂ ਨੂੰ ਇਨਾਮ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਗਈ।
ਇਸ ਮੌਕੇ ਪ੍ਰਿੰਸੀਪਲ ਡਾ. ਗੁਰਕੀਰਤ ਕੌਰ, ਵਾਇਸ ਪ੍ਰਿੰਸੀਪਲ ਨਿਸ਼ਾ ਜੈਨ, ਸਹਾਇਕ ਪ੍ਰੋਫੈਸਰ ਅੰਜੂ ਬਾਲਾ, ਰਿਤੂ ਰਾਣੀ ਅਤੇ ਸੁਰਿੰਦਰਜੀਤ ਕੋਰ ਹਾਜ਼ਰ ਸਨ।

LEAVE A REPLY

Please enter your comment!
Please enter your name here