*ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ*

0
8

ਮਾਨਸਾ, 27 ਅਪ੍ਰੈਲ:(ਸਾਰਾ ਯਹਾਂ/ਬੀਰਬਲ ਧਾਲੀਵਾਲ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਪੋਸਟਰ, ਸਲੋਗਨ, ਲੇਖ,  ਕਵਿਤਾ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।
ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਆਪਣੀ ਸਮਝ ਅਨੁਸਾਰ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦੇ ਹੋਏ ਵੋਟਿੰਗ ਪ੍ਰਣਾਲੀ ਬਾਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ।
ਸਕੂਲ ਅਧਿਆਪਕ ਮਨਦੀਪ ਸਿੰਘ ਗੋਲਡੀ ਸੰਘਾ ਨੇ ਸਵੀਪ ਗਤੀਵਿਧੀਆਂ ਵਿੱਚ ਸਹਿਯੋਗ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਸਕੂਲ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸਕੂਲ ਪ੍ਰਿੰਸੀਪਲ ਮੈਡਮ ਪ੍ਰਭਜੀਤ ਕੌਰ ਨੇ ਵਿਦਿਆਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ- ਗੁਆਂਢ ਦੀਆਂ 100 ਫ਼ੀਸਦੀ ਵੋਟਾਂ ਦੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ। ਸਕੂਲ ਦੇ ਸਵੀਪ ਇੰਚਾਰਜ ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਵੀ ਜਾਗਰੂਕ ਕਰਨ ਲਈ ਕਿਹਾ।
ਇਸ ਮੌਕੇ ਮੁਕਾਬਲਿਆਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here