ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

0
117

ਮਾਨਸਾ, 29 ਜੁਲਾਈ (ਸਾਰਾ ਯਹਾ,ਹੀਰਾ ਸਿੰਘ ਮਿੱਤਲ)  : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਸੀ।
          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ 1 ਅਗਸਤ 2020 ਤੋਂ  ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਸ਼ਿਫ਼ਟ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗਾ।
          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟਾਇਮ ਸ਼ਿਫ਼ਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ ‘ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
I/56711/2020

NO COMMENTS