*ਸਵੈ ਇੱਛਾ ਸੇਵਾ ਮੁਕਤੀ ਤੋਂ ਬਾਅਦ ਅਧਿਆਪਕ ਅਮਰਿੰਦਰ ਸਿੰਘ ਹੋਏ ਭਾਜਪਾ ਚ ਸ਼ਾਮਲ*

0
130

ਬੁਢਲਾਡਾ 24 ਅਪ੍ਰੈਲ (ਸਾਰਾ ਯਹਾਂ/ਮਹਿਤਾ ਅਮਨ) ਭਾਰਤੀ ਜਨਤਾ ਪਾਰਟੀ ਦੇ ਵੱਧ ਰਹੀ ਲੋਕਪ੍ਰਿਯਤਾ ਦੇ ਮੱਦੇ ਨਜਰ ਰੱਖਦਿਆਂ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਭਾਜਪਾ ਪੰਜਾਬ ਦੇ ਇੰਚਾਰਜ ਸਾਬਕਾ ਮੁੱਖ ਮੰਤਰੀ ਗੁਜਰਾਤ ਵਿਜੈ ਰੁਪਾਨੀ ਦੀ ਹਾਜਰੀ ਵਿੱਚ ਬੁਢਲਾਡਾ ਹਲਕੇ ਨਾਲ ਸੰਬੰਧਤ ਸਿੱਖਿਆ ਵਿਭਾਗ ਤੋਂ ਸਵੈ ਇੱਛਾ ਸੇਵਾ ਮੁਕਤੀ ਤੋਂ ਬਾਅਦ ਅਧਿਆਪਕ ਅਮਰਿੰਦਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਮੋਕੇ ਤੇ ਪੰਜਾਬ ਦੇ ਸਹਿ ਇੰਚਾਰਜ ਸ਼੍ਰੀ ਨਿਵਾਸ਼ਨੂੰ, ਲੋਕ ਸਭਾ ਜਲੰਧਰ ਦੇ ਉਮੀਦਵਾਰ ਸੁਸ਼ੀਲ ਰਿੰਕੂ ਅਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਾਕੇਸ਼ ਜੈਨ ਹਾਜਰ ਸਨ। ਇਸ ਮੌਕੇ ਤੇ ਅਧਿਆਪਕ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿੱਤ ਹੋ ਕੇ ਸਵੈ ਇੱਛਾ ਸੇਵਾ ਮੁਕਤੀ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਚੜ੍ਹਦੀ ਕਲਾਂ ਵਿੱਚ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਮਿਲਣ ਵਾਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

NO COMMENTS