*ਸਵੈ ਸਹਾਇਤਾ ਸਮੂਹਾਂ ਵੱਲੋਂ ਲਗਭਗ 2500 ਖਿਡਾਰੀਆਂ ਨੂੰ ਰੋਜ਼ਾਨਾ ਮੁਹੱਈਆ ਕਰਵਾਇਆ ਜਾ ਰਿਹੈ ਗੁਣਵੱਤਾ ਭਰਪੂਰ ਖਾਣਾ:ਡਿਪਟੀ ਕਮਿਸ਼ਨਰ*

0
13

ਮਾਨਸਾ, 08 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ )
ਜ਼ਿਲ੍ਹੇ ਅੰਦਰ ਖੇਡਾਂ ਵਤਨ ਪੰਜਾਬ 2023 ਤਹਿਤ 01 ਸਤੰਬਰ ਤੋਂ 09 ਸਤੰਬਰ 2023 ਤੱਕ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਬਲਾਕ ਪੱਧਰੀ ਖੇਡਾਂ ਵਿਚ ਭਾਗ ਲੈ ਰਹੇ ਖਿਡਾਰੀਆਂ ਨੂੰ ਗੁਣਵੱਤਾ ਭਰਪੂਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਚਲਾਏ ਜਾ ਰਹੇ ਕੋਹਿਨੂਰ ਆਜੀਵਿਕਾ ਮਹਿਲਾ ਕਲੱਸਟਰ ਲੈਵਲ ਫੈੱਡਰੇਸ਼ਨ ਭੀਖੀ ਵੱਲੋਂ ਗਰੁੱਪਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਦੇ ਸਹਿਯੋਗ ਰਾਹੀਂ ਹਰ-ਰੋਜ਼ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਖਾਣਾ ਤਿਆਰ ਕੀਤਾ ਜਾ ਰਿਹਾ ਹੈ। ਇਸ ਉਪਰਾਲੇ ਸਦਕਾ ਰੋਜ਼ਾਨਾ ਲਗਭਗ 150 ਮਹਿਲਾਵਾਂ ਨੂੰ ਰੁਜਗਾਰ ਦਾ ਮੌਕਾ ਮਿਲ ਰਿਹਾ ਹੈ, ਉਥੇ ਹੀ ਖਿਡਾਰੀਆਂ ਨੂੰ ਗੁਣਵੱਤਾ ਭਰਪੂਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਖਾਣਾ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਵੱਲੋਂ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖਾਣੇ ਦਾ ਸਾਰਾ ਰਾਸ਼ਨ ਮਾਰਕਫੈੱਡ ਤੋਂ ਅਤੇ ਦੁੱਧ, ਦਹੀਂ ਤੇ ਪਨੀਰ ਵੇਰਕਾ ਤੋ ਲਿਆ ਜਾਂਦਾ ਹੈ। ਸਾਰੇ ਖੇਡ ਮੁਕਾਬਲਿਆਂ ਵਿੱਚ ਹਰ ਰੋਜ ਲਗਭਗ 2500 ਖਿਡਾਰੀਆਂ ਦੇ ਖਾਣੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਪੀ.ਐੱਸ.ਆਰ.ਐੱਲ.ਐੱਮ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਖਿਡਾਰੀਆਂ ਨੂੰ ਖਾਣਾ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਵਿਚ ਜ਼ਿਲ੍ਹਾ ਖੇਡ ਅਫਸਰ ਸ੍ਰੀ ਨਵਜੋਤ ਸਿੰਘ, ਸ੍ਰੀ ਹਰਪ੍ਰੀਤ ਸਿੰਘ ਸੀਨੀਅਰ ਸਹਾਇਕ, ਅਵੀ ਸਿੰਗਲਾ ਜੇ.ਈ., ਸ੍ਰੀ ਜਗਤਾਰ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਮਾਨਸਾ, ਸ੍ਰੀਮਤੀ ਸਰਬਜੀਤ ਕੌਰ ਬਲਾਕ ਪ੍ਰੋਗਰਾਮ ਮੈਨੇਜਰ ਝੁਨੀਰ, ਸ੍ਰੀ ਅਮਰਵੀਰ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ (ਫਾਰਮ ਲਾਇਵਲੀਹੁੱਡਜ਼) ਮਾਨਸਾ, ਸ੍ਰੀ ਹਰਦੀਪ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਭੀਖੀ, ਸ੍ਰੀਮਤੀ ਜਸਵੀਰ ਕੌਰ, ਬਲਾਕ ਪ੍ਰੋਗਰਾਮ ਮੈਨੇਜਰ ਬੁਢਲਾਡਾ, ਸ੍ਰੀ ਸੁਖਰਾਜ ਸਿੰਘ ਬਲਾਕ ਪ੍ਰੋਗਰਾਮ ਮੈਨੇਜਰ ਸਰਦੂਲਗੜ੍ਹ, ਸ੍ਰੀ ਲਲਿਤ ਜਿੰਦਲ ਕਲੱਸਟਰ ਕੋਆਰਡੀਨੇਟਰ ਸਰਦੂਲਗੜ੍ਹ ਤੋਂ ਇਲਾਵਾ ਸਵੈ-ਸਹਾਇਤਾ ਸਮੂਹ ਤੇ ਮੈਂਬਰ, ਵੀਰਪਾਲ ਕੌਰ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ, ਹਰਜੀਤ ਕੌਰ ਵੱਲੋਂ ਬਾਖ਼ੂਬੀ ਭੂਮਿਕਾ ਨਿਭਾਈ ਜਾ ਰਹੀ ਹੈ।

NO COMMENTS