*ਸਵੱਛ ਭਾਰਤ ਮਿਸ਼ਨ ਅਧੀਨ ਠੋਸ ਕੂੜਾ ਪ੍ਰਬੰਧਨ ਲਈ 100 ਪਿੰਡਾਂ ਨੂੰ ਫੰਡ ਜਾਰੀ 142 ਹੋਰ ਪਿੰਡਾਂ ਨੂੰ ਜਲਦ ਮਹੁੱਈਆ ਹੋਣਗੇ ਫੰਡ*

0
11

ਮਾਨਸਾ, 22 ਅਕਤੂਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਪਿੰਡਾਂ ਵਿੱਚ ਕੂੜੇ ਦੇ ਹੱਲ ਲਈ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ ਨੂੰ ਲਿਆਂਦਾ ਜਾਣਾ ਹੈ। ਠੋਸ ਕੂੜਾ ਪ੍ਰਬੰਧਨ ਨਾਲ ਜਿੱਥੇ ਪਿੰਡ ਕੂੜਾ ਮੁਕਤ ਹੋਣਗੇ ਉੱਥੇ ਹੀ ਗਲੀਆਂ ਨਾਲੀਆਂ ਸਾਫ ਰਹਿਣ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕੇਗਾ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ, ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਸਰਪੰਚਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।      ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਠੋਸ ਕੂੜਾ ਪ੍ਰਬੰਧਨ ਲਈ 100 ਪਿੰਡਾਂ ਨੂੰ ਫੰਡ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ 142 ਹੋਰ ਪਿੰਡਾਂ ਨੂੰ ਜਲਦ ਹੀ ਫੰਡ ਮੁਹੱਈਆ ਕਰਵਾਏ ਜਾਣਗੇ।     ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੌਜੂਦ ਸਰਪੰਚਾਂ ਵੱਲੋਂ ਜਾਣਕਾਰੀ ਅਤੇ ਸੁਝਾਅ ਪ੍ਰਾਪਤ ਕੀਤੇ ਅਤੇ ਹਾਜਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਪਰਮ ਅਗੇਤ ਦਿੱਤੀ ਜਾਵੇ ਅਤੇ ਪੰਚਾਇਤਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਲ ਮਿਲ ਕੇ ਮਾਨਸਾ ਜ਼ਿਲ੍ਹੇ ਨੂੰ ਸਾਫ ਸੁਥਰਾ ਬਣਾਉਣ ਲਈ ਕੰਮ ਕੀਤਾ ਜਾਵੇ।      ਉਨ੍ਹਾਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਮਦਦ ਲਈ ਪਿੰਡਾਂ ਵਿੱਚ ਲਾਈਬਰ੍ਰੇਰੀਆਂ ਸਥਾਪਿਤ ਕਰਨ ਲਈ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਾਈਬਰ੍ਰੇਰੀ ਬਣਾਉਣ ਲਈ ਜਗ੍ਹਾ ਦੀ ਚੋਣ ਆਸੇ ਪਾਸੇ ਦਾ ਮਾਹੌਲ ਅਤੇ ਖੁੱਲੇ ਵਾਤਾਵਰਣ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਵੇ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਲਾਈਬ੍ਰੇਰੀ ਦੇ ਕਾਰਜ ਨੂੰ ਪਰਮ ਅਗੇਤ ਦੇ ਕੇ ਕਰਵਾਉਣ ਤਾਂ ਜੋ ਨੋਜਵਾਨਾਂ ਨੂੰ ਇੱਕ ਚੰਗੀ ਸੇਧ ਦਿੱਤੀ ਜਾ ਸਕੇ ਅਤੇ ਉਨ੍ਹਾਂ ਦਾ ਭਵਿੱਖ ਸੁਧਾਰਿਆ ਜਾ ਸਕੇ।        ਇਸ ਮੌਕੇ ਰਾਊਂਡਗਲਾਸ ਫਾਊਂਡੇਸ਼ਨ ਤੋਂ ਆਏ ਸ਼੍ਰੀ ਰਜਨੀਸ਼ ਨੇ ਦੱਸਿਆ ਕਿ ਠੋਸ ਕੂੜਾ ਪ੍ਰਬੰਧਨ ਦਾ ਪ੍ਰੋਜੈਕਟ ਲਾਗੂ ਕਰਨ ਲਈ ਉਨ੍ਹਾਂ ਦੀ ਸੰਸਥਾ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਵੱਲੋਂ ਪਿੰਡਾਂ ਵਿੱਚ 2 ਡਸਟਬੀਨ ਪ੍ਰਤੀ ਘਰ, ਕੂੜਾ ਢੋਹਣ ਲਈ ਰੇਹੜੀ ਅਤੇ ਕੂੜੇ ਦੀ ਸਾਂਭ ਸੰਭਾਲ ਲਈ ਲੋਕਾਂ ਨੂੰ ਉਤਸ਼ਾਹਿਤ ਵੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here