
ਮਾਨਸਾ, 19 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਵੱਛ ਸਰਵੇਖਣ-2024 ਅਧੀਨ ਐਮ.ਆਰ.ਐਫ. ਸ਼ੈੱਡ ਬੁਢਲਾਡਾ ਅਤੇ ਬਰੇਟਾ ਦਾ ਜਾਇਜ਼ਾ ਲਿਆ।
ਇਸ ਦੌਰਾਨ ਉਨ੍ਹਾਂ ਐਮ.ਆਰ.ਐਫ. ਸ਼ੈੱਡ, ਜਨਤਕ ਪਖ਼ਾਨੇ ਅਤੇ ਸਫਾਈ ਨਾਲ ਸਬੰਧਤ ਕੰਮਾਂ ਦੀ ਜਾਂਚ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਨਾਲ ਸਬੰਧਤ ਕੰਮਾਂ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾਵੇ ਅਤੇ ਡੋਰ ਟੂ ਡੋਰ ਕੁਲੈਕਸ਼ਨ ਨਾਲ ਹਰ ਘਰ ਨੂੰ ਜੋੜਿਆ ਜਾਵੇ ਤਾਂ ਜੋ ਸਵੱਛ ਸਰਵੇਖਣ-2024 ਵਿਚ ਜ਼ਿਲ੍ਹਾ ਮਾਨਸਾ ਵਧੀਆ ਰੈਂਕ ਪ੍ਰਾਪਤ ਕਰ ਸਕੇ।
ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਦਾ ਗਿੱਲਾ ਤੇ ਸੂਕਾ ਕੂੜਾ ਅਲੱਗ ਅਲੱਗ ਰੱਖਣ ਕਿਉਂਕਿ ਇਸਦੇ ਨਾਲ ਸ਼ਹਿਰ ਦੇ ਕੂੜੇ ਦਾ ਨਿਪਟਾਰਾ ਵਧੀਆ ਤਰੀਕੇ ਨਾਲ ਹੋ ਸਕਦਾ ਹੈ ਅਤੇ ਸ਼ਹਿਰ ਵਿਚ ਕੂੜਾ ਘੱਟ ਮਾਤਰਾ ਵਿੱਚ ਪੈਂਦਾ ਹੋਵੇਗਾ।
ਉਨ੍ਹਾਂ ਇਸ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ਿਆਂ ਨੂੰ ਵੀ ਹਟਾਇਆ ਜਾਵੇ ਤਾਂ ਜੋ ਟਰੈਫਿਕ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ।
ਇਸ ਮੌਕੇ ਕਾਰਜਸਾਧਕ ਅਫ਼ਸਰ ਬੁਢਲਾਡਾ ਸ੍ਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
