
ਬੀਰਬਲ ਧਾਲੀਵਾਲ (ਸਾਰਾ ਯਹਾਂ/ਬੀਰਬਲ ਧਾਲੀਵਾਲ ) : ਸਮਾਜਸੇਵੀ ਨਰੇਸ਼ ਬਿਰਲਾ ਜੀ ਦੇ ਪਿਤਾ ਸ਼੍ਰੀ ਬਿਲਾਸ ਚੰਦ ਜੀ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਉਹਨਾਂ ਦੀਆਂ ਅੱਖਾਂ ਮਾਨਸਾ ਸਾਇਕਲ ਗਰੁੱਪ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕੀਤੀਆਂ ਗਈਆਂ।ਇਹ ਜਾਣਕਾਰੀ ਦਿੰਦਿਆਂ ਸੰਜੀਵ ਪਿੰਕਾ ਨੇ ਦੱਸਿਆ ਕਿ ਡਾਕਟਰ ਜਨਕ ਰਾਜ ਸਿੰਗਲਾ ਵਲੋਂ ਬਿਲਾਸ ਚੰਦ ਨੂੰ ਮਿ੍ਤਕ ਐਲਾਣਨ ਉਪਰੰਤ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਅੱਖਾਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕਰਨ ਦਾ ਯਤਨ ਕੀਤਾ ਗਿਆ। ਉਹਨਾਂ ਦੱਸਿਆ ਕਿ ਕਿਸੇ ਵੀ ਇਨਸਾਨ ਦੀ ਮੌਤ ਤੋਂ ਛੇ ਘੰਟੇ ਦੇ ਅੰਦਰ ਜੇਕਰ ਅੱਖਾਂ ਦਾਨ ਕੀਤੀਆਂ ਜਾਣ ਤਾਂ ਉਹ ਦੋ ਨੇਤਰਹੀਣਾਂ ਦੇ ਲਗਾ ਕੇ ਉਹਨਾਂ ਦੀ ਜ਼ਿੰਦਗੀ ਰੋਸ਼ਨ ਕੀਤੀ ਜਾ ਸਕਦੀ ਹੈ। ਨਰੇਸ਼ ਬਿਰਲਾ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਨਮਿੱਤ ਅੰਤਿਮ ਅਰਦਾਸ ਮਿਤੀ 17-02-2023 ਦਿਨ ਸ਼ੁੱਕਰਵਾਰ ਨੂੰ ਦੁਪਹਿਰ ਇੱਕ ਵਜੇ ਗਊਸ਼ਾਲਾ ਭਵਨ ਦੇ ਬਲਾਕ ਏ ਵਿਖੇ ਹੋਵੇਗੀ।

