ਮਾਨਸਾ 20 ਜਨਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸ਼੍ਰੀ ਰਾਮ ਗੋਪਾਲ ਸਿੰਗਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰਾਂ ਗਗਨਦੀਪ ਸਿੰਗਲਾ ਅਤੇ ਅਮਨਦੀਪ ਸਿੰਗਲਾ ਨੇ ਅਪਣੇ ਪਿਤਾ ਜੀ ਦੀਆਂ ਅੱਖਾਂ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕਰਵਾਈਆਂ ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਇਹ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕੀਤਾ ਗਿਆ।
ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਸੱਤਪਾਲ ਬਾਂਸਲ ਪ੍ਰਧਾਨ ਸੰਤ ਬੋਧਾ ਨੰਦ ਗਊਸ਼ਾਲਾ ਰਮਦਿੱਤੇ ਵਾਲਾ ਨੇ ਦੱਸਿਆ ਕਿ ਮਹਾਨ ਨੇਤਰਦਾਨੀ ਨਮਿੱਤ ਅੰਤਿਮ ਅਰਦਾਸ ਮਿਤੀ 31-01-2025 ਦਿਨ ਸ਼ੁੱਕਰਵਾਰ ਨੂੰ ਦੁਪਹਿਰ 01:00 ਵਜੇ ਸਥਾਨਕ ਅਗਰਸੈਨ ਭਵਨ,ਰਮਨ ਸਿਨੇਮਾ ਰੋਡ ਵਿਖੇ ਹੋਵੇਗੀ।