
ਮਾਨਸਾ, 13 ਜੁਲਾਈ (ਸਾਰਾ ਯਹਾ/ਬਲਜੀਤ ਸ਼ਰਮਾਂ) : ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ ਨੂੰ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਮਾਨਸਾ ਦੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਸਰਕਾਰ ਵੱਲੋਂ ਉਨ੍ਹਾਂ ਨੂੰ ਬਤੌਰ ਐਸ.ਡੀ.ਐਮ. ਰਾਮਪੁਰਾ ਫੂਲ ਵਿਖੇ ਤਾਇਨਾਤ ਕੀਤਾ ਗਿਆ ਹੈ। ਸ੍ਰੀ ਨਵਦੀਪ ਕੁਮਾਰ ਨੇ ਮਾਨਸਾ ਵਿਖੇ 02 ਅਗਸਤ 2018 ਨੂੰ ਬਤੌਰ ਸਹਾਇਕ ਕਮਿਸ਼ਨਰ (ਜ) ਜੁਆਇਨ ਕੀਤਾ ਸੀ, ਉਨ੍ਹਾਂ ਕੋਲ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ, ਮਾਨਸਾ ਦਾ ਵਾਧੂ ਚਾਰਜ ਰਿਹਾ ਹੈ। ਅੱਜ ਨਵੀਂ ਤਾਇਨਾਤੀ ਲਈ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕਰਦਿਆਂ ਸਮੂਹ ਕਰਮਚਾਰੀਆਂ ਨੇ ਉਨ੍ਹਾਂ ਦੁਆਰਾ ਦਿੱਤੇ ਗਏ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।
