-ਸਹਾਇਕ ਕਮਿਸ਼ਨਰ ਨੇ ਬੈਂਕਾਂ ਅਤੇ ਹਸਪਤਾਲਾਂ ਦਾ ਕੀਤਾ ਦੌਰਾ

0
164

ਮਾਨਸਾ, 17 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਕੋਰੋਨਾ ਵਾਇਰਸ ਦੇ ਚਲਦਿਆਂ ਲੋਕਾਂ ਦੀਆਂ ਲੋੜਾਂ ਨੂੰ ਵੇਖਦੇ ਹੋਏ ਜਿੱਥੇ ਤਰਤੀਬਵਾਰ ਵੱਖ-ਵੱਖ ਬੈਂਕਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਉੱਥੇ ਹੀ ਹਸਪਤਾਲ ਵੀ ਲੋਕ ਸੁਵਿਧਾ ਲਈ ਖੁੱਲ੍ਹੇ ਹਨ। ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ ਨੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਬੈਂਕਾਂ ਅਤੇ ਹਸਪਤਾਲਾਂ ਵਿਚ ਵਰਤੀ ਜਾਂਦੀ ਅਹਿਤਿਆਤ ਦਾ ਜਾਇਜ਼ਾ ਲੈਣ ਲਈ ਅੱਜ ਅਚਨਚੇਤ ਹੀ ਸ਼ਹਿਰ ਦੇ ਬੈਂਕਾਂ ਅਤੇ ਹਸਪਤਾਲਾਂ ਦਾ ਉਚੇਚੇ ਤੌਰ ਤੇ ਦੌਰਾ ਕੀਤਾ।          ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਅਜਿਹੀਆਂ ਥਾਵਾਂ ਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦਾ ਜ਼ਿਆਦਾ ਖਿਆਲ ਰੱਖਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਅਤੇੇ ਬੈਂਕਾਂ ਵਿਚ ਸਮਾਜਿਕ ਦੂਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਗੱਲ ਦਾ ਖਿਆਲ ਰੱਖਿਆ ਜਾਵੇ ਕਿ ਲੋਕਾਂ ਦਾ ਕਿਸੇ ਵੀ ਜਗ੍ਹਾ ਇਕੱਠ ਨਾ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁਸਤੈਦੀ ਨਾਲ ਨਿਗਾਰਨੀ ਰੱਖੀ ਜਾ ਰਹੀ ਹੈ ਅਤੇ ਸਮਾਜਿਕ ਦੂਰੀ ਵਿਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਮਾਸਕ ਪਹਿਨਣਾਂ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਬੈਂਕਾਂ ਅਤੇ ਹਸਪਤਾਲਾਂ ਵਿਚ ਅਧਿਕਾਰੀਆਂ ਨੂੰ

ਸੈਨੀਟਾਈਜ਼ਰ ਵਰਤੋਂ ਕਰਨ, ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਸਾਫ ਸਫਾਈ ਦਾ ਖਿਆਲ ਰੱਖਣ ਦੀ ਹਦਾਇਤ ਕੀਤੀ।          ਇਸ ਮੌਕੇ ਲੋੜਵੰਦ ਲੋਕਾਂ ਨੂੰ ਮਾਸਕ ਵੀ ਵੰਡੇ ਗਏ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਫੈਲਾਅ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕਰਦੇ ਹੋਏ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੰਟਰੋਲ ਰੂਮ ਜੋ ਕਿ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਸੁਵਿਧਾ ਲਈ ਬਣਾਏ ਗਏ ਹਨ। ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦੀ ਮਦਦ ਲਈ ਕੰਟਰੋਲ ਰੂਮਜ਼ ਨਾਲ ਸੰਪਰਕ ਕਰ ਸਕਦਾ ਹੈ। 

NO COMMENTS