ਮਾਨਸਾ, 07 ਮਈ (ਸਾਰਾ ਯਹਾ,ਬਲਜੀਤ ਸ਼ਰਮਾ) ): ਵਿਸ਼ਵ ਵਿਚ ਛਾਈ ਕੋਰੋਨਾ ਨਾਮ ਦੀ ਮਹਾਂਮਾਰੀ ਦੌਰਾਨ ਅਤੇ ਕਣਕ ਦੇ ਚੱਲ ਰਹੇ ਸੀਜ਼ਨ ਕਰਕੇ ਕੰਮਾਂ ‘ਚ ਰੁੱਝੇ ਕਿਸਾਨ ਮਜ਼ਦੂਰਾਂ ਅਤੇ ਹੋਰ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਸ੍ਰੀ ਰਘਬੀਰ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰੀ ਆਈ.ਟੀ.ਆਈ. ਵਲੰਟੀਅਰਾਂ ਵੱਲੋਂ ਵੱਖ-ਵੱਖ ਥਾਵਾਂ ਤੇ ਮਾਸਕਾਂ ਦੀ ਵੰਡ ਕੀਤੀ ਗਈ। ਸ੍ਰੀ ਰਘਬੀਰ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਆਈ.ਟੀ.ਆਈ. ਵਲੰਟੀਅਰਾਂ ਨਾਲ ਮਿਲ ਕੇ ਲੋੜਵੰਦਾਂ ਨੂੰ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ ਜਿਸ ਤਹਿਤ ਅੱਜ ਦਾਣਾ ਮੰਡੀ ਰਾਏਪੁਰ ਅਤੇ ਦਾਣਾ ਮੰਡੀ ਮਾਖਾ ਵਿਖੇ ਲੋੜਵੰਦ ਮਜ਼ਦੂਰਾਂ ਅਤੇ ਕਿਸਾਨਾਂ ਨੂੰ 900 ਮਾਸਕ ਵੰਡੇ ਗਏ। ਸ੍ਰੀ ਮਾਨ ਨੇ ਦੱਸਿਆ ਕਿ ਇਹ ਮਾਸਕ ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ. ਸ੍ਰੀ ਹਰਵਿੰਦਰ ਕੁਮਾਰ ਦੇ ਯਤਨਾ ਸਦਕਾ ਸੰਸਥਾ ਦੀਆਂ ਸਿਖਿਆਰਥਣਾਂ ਵੱਲੋਂ ਆਪਣੇ ਆਪਣੇ ਘਰਾਂ ਤੋਂ ਹੀ ਵੱਡੇ ਪੱਧਰ ਤੇ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਸੰਸਥਾ ਦੇ ਐਨ.ਐਸ.ਐਸ. ਅਫਸਰ ਸ੍ਰੀ ਜਸਪਾਲ ਸਿੰਘ, ਪ੍ਰੋਗਰਾਮ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ, ਪ੍ਰੋਗਰਾਮ ਅਫ਼ਸਰ (ਰਿਟਾ.) ਸ੍ਰੀ ਮਹਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਖੁਸ਼ਪ੍ਰੀਤ ਸਿੰਘ, ਰੋਹਿਤ ਅਰੋੜਾ, ਬਬਲਪ੍ਰੀਤ ਸਿੰਘ ਹਾਜਰ ਸਨ।