-ਸਹਾਇਕ ਲੋਕ ਸੰਪਰਕ ਅਫ਼ਸਰ ਨੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਕਰਵਾਇਆ ਜਾਣੂ

0
22

ਮਾਨਸਾ, 18 ਜੂਨ (ਸਾਰਾ ਯਹਾ/ ਹੀਰਾ ਸਿੰਘ ਮਿੱਤਲ) : ਕੋਵਿਡ-19 ਸਬੰਧੀ ਜਾਗਰੂਕਤਾ ਫੈਲਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਦੇ ਤੀਜੇ ਹਫ਼ਤੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਗਈਆਂ ਹਨ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰ ਕੇ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਇਸੇ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਸਹਾਇਕ ਲੋਕ ਸੰਪਰਕ ਅਫ਼ਸਰ ਸ਼੍ਰੀ ਪਰਮਪ੍ਰੀਤ ਸਿੰਘ ਨਰੂਲਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਦੇ ਘਰੋਂ-ਘਰੀਂ ਜਾ ਕੇ ਨੋਵਲ ਕੋਰੋਨਾ ਵਾਇਰਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਸਫਲ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।  ਇਸ ਮੌਕੇ ਸ਼੍ਰੀ ਪਰਮਪ੍ਰੀਤ ਨਰੂਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਬਹੁਤ ਹੀ ਭਿਆਨਕ ਬਿਮਾਰੀ ਹੈ ਜਿਸ ਤੋਂ ਸੁਚੇਤ ਰਹਿ ਕੇ ਅਤੇ ਜ਼ਰੂਰੀ ਗੱਲਾਂ ਦਾ ਧਿਆਨ ਰੱਖ ਕੇ ਬਚਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਜ਼ਰੂਰੀ ਕੰਮ ਹੋਵੇ ਤਾਂ ਹੀ ਘਰਾਂ ਵਿੱਚੋਂ ਬਾਹਰ ਨਿਕਲਿਆ

ਜਾਵੇ ਅਤੇ ਉਸ ਸਮੇਂ ਮੂੰਹ ਅਤੇ ਨੱਕ ਨੂੰ ਮਾਸਕ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੱਥਾਂ ਨੂੰ ਚੰਗੀ ਤਰ੍ਹਾਂ ਨਾਲ 20 ਸੈਕਿੰਡ ਤੱਕ ਸਾਬਣ ਨਾਲ ਸਾਫ਼ ਕਰਨਾ ਚਾਹੀਦਾ ਹੈ ਅਤੇ ਸੈਨੇੇਟਾਈਜ਼ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਸਹਾਇਕ ਲੋਕ ਸੰਪਰਕ ਅਫ਼ਸਰ ਨੇ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਭੀੜ-ਭਾੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਇੱਕ ਵਿਅਕਤੀ ਤੋਂ ਘੱਟੋਂ ਘੱਟ 2 ਮੀਟਰ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਜਿੱਥੋਂ ਤੱਕ ਹੋ ਸਕੇ ਘਰਾਂ ਦੇ ਅੰਦਰ ਹੀ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਛੋਟੀਆਂ-ਛੋਟੀਆਂ ਗੱਲਾਂ ਤੇ ਅਮਲ ਕਰਕੇ ਅਸੀਂ ਖੁਦ ਨੂੰ ਅਤੇ ਆਪਣੇ ਸਮਾਜ ਨੂੰ ਇਸ ਬਿਮਾਰੀ ਤੋਂ ਪੀੜਤ ਹੋਣ ਤੋਂ ਬਚਾ ਸਕਦੇ ਹਾਂ। 

NO COMMENTS