ਮਾਨਸਾ, 31 ਜਨਵਰੀ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਨੁਸਾਰ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਸ਼੍ਰੀ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਦ ਮਾਨਸਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਸਹਿਕਾਰੀ ਸਾਲ 2025 ਦਾ ਸਮਾਗਮ ਮਨਾਇਆ ਗਿਆ।
ਇਸ ਮੌਕੇ ਸ਼੍ਰੀ ਅਨਿਲ ਕੁਮਾਰ ਵੱਲੋਂ ਭਾਰਤ ਸਰਕਾਰ ਦੇ ਸਹਿਕਾਰਤਾ ਮੰਤਰਾਲੇ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਬਾਰੇ ਵੇਰਵੇ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਸਹਿਕਾਰਤਾ ਲਹਿਰ ਨਾਲ ਜੋੜਨ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਨਾਲ ਜੁੜ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਕੇ ਆਪਣੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾ ਸਕਦੇ ਹਨ।
ਇਸ ਮੌਕੇ ਚੇਅਰਮੈਨ ਡੀ.ਸੀ.ਸੀ.ਬੀ. ਮਾਨਸਾ ਸ਼੍ਰੀ ਸੋਹਣਾ ਸਿੰਘ, ਡਾਇਰੈਕਟਰ ਸ਼੍ਰੀ ਗੁਰਸੇਵਕ ਸਿੰਘ, ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਸੁਰੇਸ਼ ਕੁਮਾਰ, ਸ਼੍ਰੀ ਸੁਖਚਰਨਜੀਤ ਸਿੰਘ ਚਹਿਲ ਤੋਂ ਇਲਾਵਾ ਸਮੂਹ ਹਲਕਾ ਨਿਰੀਖੱਕ ਅਤੇ ਸਕੱਤਰ ਮੌਜੂਦ ਸਨ।