-ਸਹਿਕਾਰੀ ਸਭਾਵਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੀਆਂ ਖੁਲ੍ਹੀਆਂ ਸ਼੍ਰੀ ਗੁਰਪਾਲ ਸਿੰਘ ਚਹਿਲ ਮਾਨਸਾ

0
392

ਮਾਨਸਾ, 08 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ  ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਕਰਫਿਊ ਲੱਗਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਦੇ ਕਿਸਾਨਾਂ ਤੇ ਵਸਨੀਕਾਂ ਦੀਆਂ ਮੁਸ਼ਕਿਲਾਂ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਫਸਲ ਦੀ ਕਟਾਈ ਲਈ ਖੇਤੀ ਮਸ਼ੀਨਰੀ, ਕੰਬਾਇਨਾਂ ਦੀ ਰਿਪੇਅਰ ਲਈ ਵਰਕਸ਼ਾਪਾਂ ਨੂੰ ਸਵੇਰੇ 5:00 ਵਜੇ ਤੋਂ ਸਵੇਰੇ 8:00 ਵਜੇ ਤੱਕ ਢਿੱਲ ਜਾਂ ਛੋਟ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੀਟਨਾਸ਼ਕ, ਬੀਜ਼ (ਮੁੰਗੀ), ਖਾਦ ਕੈਟਲਫੀਡ ਅਤੇ ਹੋਰ ਜ਼ਰੂਰੀ ਵਸਤਾਂ ਸਹਿਕਾਰੀ ਸਭਾਵਾਂ ਰਾਹੀਂ ਸਪਲਾਈ ਕਰਨ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁਲ੍ਹੀਆਂ ਰਹਿਣਗੀਆਂ ਅਤੇ ਉਪਰੋਕਤ ਦਰਸਾਈਆਂ ਵਸਤਾਂ ਸਹਿਕਾਰੀ ਸਭਾਵਾਂ ਨੂੰ ਮਾਰਕਫੈਡਅਤੇ ਹੋਰ ਸਾਰੇ ਸਹਿਕਾਰੀ ਅਦਾਰੇ ਸਪਲਾਈ ਕਰਨਗੇ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਉਪਰੋਕਤ ਦਰਸਾਏ ਕੰਮਾਂ ਲਈ ਸਬੰਧਤਾਂ ਨੂੰ ਅਤੇ ਸਬੰਧਤ ਕੰਮਾ ਲਈ ਕਰਫਿਊ ਜਾਂ ਲਾਕਡਾਊਨ ਪਾਸ ਜਾਰੀ ਕਰਨ ਦੇ ਅਧਿਕਾਰ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਅਤੇ ਉਪ-ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਨੂੰ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਅਦਾਰੇ ਕੋਵਿਡ-19 ਨਾਲ ਸਬੰਧਤ ਭਾਰਤ ਸਰਕਾਰ, ਰਾਜ ਸਰਕਾਰ ਅਤੇ ਇਸ ਦਫ਼ਤਰ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਜੇਕਰ ਉਨ੍ਹਾਂ ਵੱਲੋਂ ਕੋਵਿਡ-19 ਨਾਲ ਸਬੰਧਤ ਹਦਾਇਤਾਂ ਦੀ ਉਲੰਘਣਾਂ ਕੀਤੀ ਗਈ ਤਾਂ ਉਨ੍ਹਾਂ ਵਿਰੁੱਧ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ।      

NO COMMENTS