*ਸਹਿ-ਪਾਠਕ੍ਰਮ ਗਤੀਵਿਧੀਆਂ ਵਿਦਿਆਰਥੀਆਂ ਦੇ ਮੁਕੰਮਲ ਵਿਕਾਸ ਲਈ ਅਤਿ ਜ਼ਰੂਰੀ-ਐਸ.ਡੀ.ਐਮ. ਕਾਲਾ ਰਾਮ ਕਾਂਸਲ*

0
43

ਮਾਨਸਾ, 05 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਪਾਠਕ੍ਰਮ ਤੋਂ ਇਲਾਵਾ ਹੋਰ ਗਤੀਵਿਧੀਆਂ ਕਰਨ ਨਾਲ ਜਿੱਥੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵੱਧਦਾ ਹੈ, ਉਥੇ ਹੀ ਉਹ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਮਨੋਬਲ ਵੱਧਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਅੱਜ ਸਥਾਨਕ ਕਾਨਫਰੰਸ ਹਾਲ ਵਿਖੇ ਸਵੀਪ ਗਤੀਵਿਧੀਆਂ ਸਬੰਧੀ ਹੋਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ।
ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ ਕਿਉਂਕ ਇਹ ਗਤੀਵਿਧੀਆਂ ਕਿਸੇ ਵਿਦਿਆਰਥੀਆਂ ਦੇ ਮੁਕੰਮਲ ਵਿਕਾਸ ਲਈ ਬਹੁਤ ਹੀ ਸਹਾਇਕ ਹੁੰਦੀਆਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਨਾਲ ਸਕੂਲੀ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਵੀ ਬਾਹਰ ਆਉਂਦੀ ਹੈ ਅਤੇ ਉਹ ਉਸ ਪ੍ਰਤਿਭਾ ਦੇ ਸਹਾਰੇ ਆਪਣਾ ਅਤੇ ਆਪਣੇ ਦੇਸ਼ ਦਾ ਨਾਮ ਰੋਸ਼ਣ ਕਰ ਸਕਦੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੀਪ ਗਤੀਵਿਧੀਆਂ ਸਬੰਧੀ ਸਕੂਲਾਂ ਦੇ ਵੱਖ-ਵੱਖ ਉਮਰ ਵਰਗ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਪਿੰਡ ਕੋਟ ਧਰਮੂ ਵਿਖੇ ਕਰਵਾਏ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸੈਕੰਡਰੀ ਸਕੂਲ ਫੱਤਾ ਮਾਲੋਕਾ, ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਅਤੇ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਰਕਾਰੀ ਸੈਕੰਡਰੀ ਸਕੂਲ ਅੱਕਾਂਵਾਲੀ, ਸਰਕਾਰੀ ਹਾਈ ਸਕੂਲ ਮਾਖਾ ਅਤੇ ਸਰਕਾਰੀ ਸੈਕੰਡਰੀ ਸਕੂਲ ਖਾਰਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੈਕੰਡਰੀ ਸਕੂਲ ਆਲਮਪੁਰ ਮੰਦਰਾਂ, ਸਰਕਾਰੀ ਸੈਕੰਡਰੀ ਸਕੂਲ ਝੁਨੀਰ ਤੇ ਸਰਕਾਰੀ ਹਾਈ ਸਕੂਲ ਗੇਹਲੇ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਸਕੂਲਾਂ ਨੂੰ ਇਨਾਮੀ ਰਾਸ਼ੀ ਦੇ ਚੈਕ ਅਤੇ ਟਰਾਫ਼ੀ ਦੇ ਕੇ ਨਵਾਜ਼ਿਆ ਗਿਆ। ਇਸ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਦੂਲੋਵਾਲ, ਲਖਮੀਰ ਵਾਲਾ, ਨੰਗਲ ਖੁਰਦ ਅਤੇ ਸਹਾਰਨਾ ਨੂੰ ਹੌਂਸਲਾ ਅਫ਼ਜਾਈ ਵਜੋਂ ਸਨਮਾਨਿਤ ਕੀਤਾ ਗਿਆ।  
ਰੈਡ ਕਰਾਸ ਵੱਲੋਂ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਦੀ ਜਾਣਕਾਰੀ ਦਿੰਦਿਆਂ ਸਕੱਤਰ ਰੈਡ ਕਰਾਸ ਮੈਡਮ ਦੇਬਅਸਮਿਤਾ ਨੇ ਦੱਸਿਆ ਕਿ ਗਰੀਨ ਗਰੁੱਪ ਵਿੱਚ ਪਹਿਲਾ ਸਥਾਨ ਸੇਂਟ ਜ਼ੇਵੀਅਰ ਸਕੂਲ ਮਾਨਸਾ ਦੇ ਵਿਦਿਆਰਥੀ ਕੈਰੀ ਬਾਂਸਲ, ਦੂਜਾ ਸਥਾਨ ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਖੁਰਦ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਾਈਟ ਗਰੁੱਪ ਵਿੱਚ ਪਹਿਲਾ ਸਥਾਨ ਸਰਕਾਰੀ ਸੈਕੰਡਰੀ ਸਕੂਲ ਅਤਲਾ ਕਲਾਂ ਦੀ ਹਰਸਿਮਰਨ ਕੌਰ, ਦੂਜਾ ਸਥਾਨ ਸਰਕਾਰੀ ਸੈਕੰਡਰੀ ਸਕੂਲ ਫੱਤਾ ਮਾਲੋਕਾ ਦੀ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ। ਯੈਲੋ ਗਰੁੱਪ ਵਿੱਚ ਪਹਿਲਾ ਸਥਾਨ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਵਾਲਾ ਦੇ ਖੁਸ਼ਨੂਰ ਸਿੰਘ ਨੇ ਹਾਸਿਲ ਕੀਤਾ।
ਵਿਜ਼ੂਅਲੀ ਇਮਪੇਅਰਡ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਖੋਖਰ ਖੁਰਦ ਦੇ ਫਤਿਹ ਸਿੰਘ ਨੇ ਪਹਿਲਾ, ਸਪੀਚ ਹੀਅਰਿੰਗ ਇਮਪੇਅਰਡ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਨੇ ਪਹਿਲਾ, ਸੈਰੇਬਰਲ ਪਾਲਸੀ ਵਿਚ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਨੇ ਪਹਿਲਾ। ਉਨ੍ਹਾਂ ਦੱਸਿਆ ਕਿ ਹਾਈ ਸਕੂਲ ਦੇ ਮੁਕਾਬਲਿਆਂ ਵਿੱਚ ਵਿਜ਼ੂਅਲੀ ਇਮਪੇਅਰਡ ਵਿੱਚ ਸਹੀਦ ਜਗਸੀਰ ਸਿੰਘ ਸਕੂਲ ਦੇ ਏਕਮਜੋਤ ਸਿੰਘ ਨੇ ਪਹਿਲਾ, ਸਪੀਚ ਹੀਅਰਿੰਗ ਇੰਮਪੇਅਰਡ ਵਿੱਚ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾ ਦੇ ਲਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ, ਅਧਿਆਪਕ ਜਗਜੀਵਨ ਸਿੰਘ ਅਤੇ ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ। 

NO COMMENTS