
ਮਾਨਸਾ, 10 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸਰਕਾਰੀ ਹਾਈ ਸਕੂਲ ਤਾਮਕੋਟ ਵਿਖੇ ਸੈ਼ਸ਼ਨ 2023/24 ਦੌਰਾਨ ਬੋਰਡ ਪ੍ਰੀਖਿਆਵਾਂ ਅਤੇ ਸਹਿ- ਵਿੱਦਿਅਕ ਕਿਰਿਆਵਾਂ ਵਿੱਚੋਂ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦਾ ਸਕੂਲ ਮੁਖੀ ,ਸਮੂਹ ਸਟਾਫ਼ ਮੈਂਬਰ, ਐਸ ਐਮ ਸੀ ਅਤੇ ਪੀ ਟੀ ਏ ਮੈਂਬਰ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਮੁਖੀ ਸ਼੍ਰੀਮਤੀ ਜਸਵੀਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਸ ਐਮ ਸੀ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ, ਉਪ ਚੇਅਰਮੈਨ ਸ੍ਰੀ ਜਸਵੀਰ ਸਿੰਘ, ਪੀ ਟੀ ਏ ਪ੍ਰਧਾਨ ਸ੍ਰੀ ਗੁਰਮੇਲ ਸਿੰਘ, ਸਮਾਜ ਸੇਵੀ ਸ੍ਰੀ ਬਲਤੇਜ ਸਿੰਘ ਵਿਸ਼ੇਸ਼ ਤੌਰ ਤੇ ਮੈਂਬਰਾਂ ਸਮੇਤ ਹਾਜ਼ਰ ਹੋਏ।
