
ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ) : ਅੱਜ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਬਾਰੇ ਵਾਈਸ ਆਫ ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ ਦੀ ਅਗਵਾਈ ਵਿੱਚ ਇੱਕ ਵਫ਼ਦ ਨਗਰ ਕੌਸਲ ਦੇ ਪ੍ਰਧਾਨ ਸ਼੍ਰੀ
ਵਿਜੈ ਕੁਮਾਰ ਸਿੰਗਲਾ ਨੂੰ ਉਹਨਾਂ ਦੇ ਦਫਤਰ ਵਿੱਚ ਮਿਲਿਆ। ਇਸ ਦੌਰਾਨ ਵਾਈਸ ਆਫ ਮਾਨਸਾ ਦੇ ਵਾਈਸ ਪ੍ਰਧਾਨ ਅਤੇ ਨਗਰ ਕੌਸਲ ਦੇ ਸਾਬਕਾ ਪ੍ਰਧਾਨ ਸ੍ਰੀ ਬਲਵਿੰਦਰ ਸਿੰਘ ਕਾਕਾ ਨੇ ਸਾਰੀਆਂ ਸਮੱਸਿਆਵਾਂ ਵੱਲ ਧਿਆਨ ਦਿਵਾਉਦੇ ਹੋਏ ਦੱਸਿਆ ਕਿ ਸ਼ਹਿਰ ਦੀਆ ਗਲੀਆਂ ਨਾਲੀਆਂ ਬਣਾਉਣ ਵੇਲੇ ਸੀਵਰ ਦੇ ਢੱਕਣ ਸੜਕ ਦੇ ਵਿੱਚ ਹੀ ਦੱਬ ਦਿੱਤੇ ਜਾਂਦੇ ਹਨ ਤੇ ਫਿਰ ਇਸ ਨੂੰ ਖੋਲਣ ਦੌਰਾਨ ਖੱਡੇ ਬਣ ਜਾਂਦੇ ਹਨ ਜੋ ਮੋਟਰ ਸਾਈਕਲ ਜਾਂ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੇ ਹਨ। ਸ਼ਹਿਰ ਦੀਆਂ ਮੁੱਖ ਸੜਕਾਂ ਜਿਵੇਂ ਸਿਨੇਮਾ ਰੋਡ, ਗਊਸ਼ਾਲਾ ਰੋਡ, ਰਮਨ ਸਿਨੇਮਾ ਰੋਡ, ਕੋਰਟ ਰੋਡ ਆਦਿ ਸੀਵਰ ਦਾ ਪਾਣੀ
ਖੜਣ ਕਰਕੇ ਬੁਰੀ ਤਰ੍ਹਾਂ ਟੁੱਟ ਚੁੱਕੀਆ ਹਨ, ਇਹਨਾਂ ਦੀ ਮੁਰੰਮਤ ਜਲਦ ਤੋਂ ਜਲਦ ਕਰਵਾਈ ਜਾਵੇ। ਇਸ ਤੋਂ ਇਲਾਵਾ
ਸ੍ਰੀ ਲਖਵਿੰਦਰ ਸਿੰਘ ਮੂਸਾ ਨੇ ਕਿਹਾ ਕਿ ਆਪਣੇ ਸ਼ਹਿਰ ਵਿੱਚ
ਸਟੇਸ਼ਨ ਦੇ ਸਾਹਮਣੇ ਲੋਅਰ ਕਾਟਨ ਫੈਕਟਰੀ ਨਾਮ ਦੀ ਇੰਡਸਟਰੀ ਪਿਛਲੇ ਕਈ ਸਾਲਾਂ ਤੋਂ ਚਲ ਰਹੀ ਸੀ ਜਿਸ ਵਿੱਚ ਲੜਕੀਆਂ ਨੂੰ ਮੁਫਤ ਸਿਲਾਈ ਆਦਿ ਦੀ ਟ੍ਰੇਨਿੰਗ ਦਿੱਤੀ ਜਾਂਦੀ ਸੀ ਜੋ
ਇਹ ਜ਼ਿਆਦਾਤਰ ਗਰੀਬ ਪਰਿਵਾਰ ਦੀਆਂ ਲੜਕੀਆਂ ਦੀ ਟ੍ਰੇਨਿੰਗ ਵਿੱਚ ਸਹਾਈ ਸਿੱਧ ਹੋ ਰਿਹਾ ਸੀ, ਪ੍ਰੰਤੂ ਹੁਣ ਬੰਦ ਹੈ, ਜਿਸਨੂੰ ਦੁਬਾਰਾ ਤੋਂ ਚਾਲੂ ਕੀਤਾ ਜਾਵੇ। ਡਾਕਟਰ ਜਨਕ ਰਾਜ ਸਿੰਗਲਾ ਨੇ ਕਿਹਾ ਕਿ ਵਾਈਸ ਆਫ ਮਾਨਸਾ ਹਮੇਸ਼ਾ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਪ੍ਰਤੀ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਉਹਨਾਂ ਨੂੰ ਹੱਲ ਕਰਵਾਉਣ ਤੱਕ ਹਮੇਸ਼ਾ ਤੱਤਪਰ ਰਹੇਗਾ। ਇਸ ਮੌਕੇ ਨਗਰ ਕੌਸਲ ਦੇ ਪ੍ਰਧਾਨ ਵਿਜੇ ਸਿੰਗਲਾ ਨੇ ਕਿਹਾ ਕਿ ਅਸੀਂ ਆਪਣੇ ਵੱਲੋਂ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ
ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਾਂ। ਇਸ ਲਈ ਸਾਨੂੰ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ। ਇਸ ਮੌਕੇ ਤੇ ਵਾਈਸ ਆਫ ਮਾਨਸਾ ਤੋਂ
ਸ੍ਰੀ ਬਿੱਕਰ ਸਿੰਘ ਮਘਾਣੀਆ, ਅਸ਼ੋਕ ਬਾਂਸਲ, ਰਾਮ ਕ੍ਰਿਸ਼ਨ ਚੁੱਘ, ਨਰਿੰਦਰ ਗੁਪਤਾ, ਜਰਨੈਲ ਸਿੰਘ ਅਤੇ
