ਫਗਵਾੜਾ 27 ਦਸੰਬਰ (ਸਾਰਾ ਯਹਾਂ/ਸ਼ਿਵ ਕੌੜਾ) ਸ਼ਹੀਦ ਬਾਬਾ ਦੀਪ ਸਿੰਘ ਐਨ.ਆਰ.ਆਈ. ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਨੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਿੰਦਾ ਦੀ ਪਤਨੀ ਕਮਲਜੀਤ ਕੌਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਸਮੂਹ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ, ਜਗਤਾਰ ਸਿੰਘ ਰਿਟਾ. ਥਾਣੇਦਾਰ ਤੇ ਅਮਰਜੀਤ ਸਿੰਘ ਨੇ ਕਿਹਾ ਕਿ ਕੁਲਵਿੰਦਰ ਕਿੰਦਾ ਦਾ ਪਰਿਵਾਰ ਸਮੂਹ ਵਾਰਡ ਵਾਸੀਆਂ ਦੇ ਦੁੱਖ-ਸੁੱਖ ਦਾ ਸਾਥੀ ਹੈ। ਕੁਲਵਿੰਦਰ ਸਿੰਘ ਕਿੰਦਾ ਨੇ ਵੀ ਬਤੌਰ ਕੌਂਸਲਰ ਵਾਰਡ ਦਾ ਸਮੁੱਚਾ ਵਿਕਾਸ ਬਿਨਾ ਕਿਸੇ ਸਿਆਸੀ ਰੰਜਿਸ਼ ਤੋਂ ਕਰਵਾਇਆ ਹੈ। ਇਸੇ ਲਈ ਸਮੂਹ ਵਾਰਡ ਵਾਸੀਆਂ ਨੇ ਉਹਨਾਂ ਦੀ ਪਤਨੀ ਕਮਲਜੀਤ ਕੌਰ ਨੂੰ ਵਿਰੋਧੀ ਉੱਮੀਦਵਾਰ ਦੇ ਮੁਕਾਬਲੇ 307 ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਬਣਾਇਆ। ਉਹਨਾਂ ਭਰੋਸਾ ਜਤਾਇਆ ਕਿ ਕਮਲਜੀਤ ਕੌਰ ਵੀ ਪੂਰੀ ਤਨਦੇਹੀ ਨਾਲ ਵਾਰਡ ਦਾ ਵਿਕਾਸ ਕਰਵਾਉਣਗੇ ਅਤੇ ਅਧੂਰੇ ਪਏ ਵਿਕਾਸ ਦੇ ਕੰਮਾ ਨੂੰ ਪਹਿਲ ਦੇ ਅਧਾਰ ਤੇ ਪੂਰੇ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਹਰਭਜਨ ਸਿੰਘ ਕਲੇਰ, ਜਗਤਾਰ ਸਿੰਘ, ਸੋਹਨ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਜਤਿੰਦਰ ਪਾਲ ਸਿੰਘ, ਨਿਰਮਲ ਸਿੰਘ, ਸਤੀਸ਼ ਕੁਮਾਰ, ਕੇਵਲ ਸਿੰਘ ਆਦਿ ਹਾਜਰ ਸਨ।