*ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਿਸਾਨਾਂ ਵੱਲੋਂ ਰੈਲੀ ਕਰਨ ਦਾ ਐਲਾਨ*

0
25

ਬਰਨਾਲਾ  (ਸਾਰਾ ਯਹਾਂ/ ਮੁੱਖ ਸੰਪਾਦਕ )v : ਤਰਕਸ਼ੀਲ ਭਵਨ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਮੌਕੇ 28 ਸਤੰਬਰ ਨੂੰ ਅਨਾਜ ਮੰਡੀ ਵਿੱਚ ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ। 

ਬਰਨਾਲਾ, ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਰੈਲੀ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਪੰਜਾਬ ਸਰਕਾਰ ਵੱਲੋਂ ਮਨਾਇਆ ਜਾਵੇਗਾ। 

ਬਰਨਾਲਾ ਵਿੱਚ ਜਥੇਬੰਦੀ ਵੱਲੋਂ ਦੱਸਿਆ ਗਿਆ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਦੇ ਆਉਣ ਦੀ ਉਮੀਦ ਹੈ। 


ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਤਤਕਾਲੀ ਸਾਮਰਾਜਵਾਦ ਅਤੇ ਅੰਗਰੇਜ਼ਾਂ ਵਿਰੁੱਧ ਲੜੀ ਗਈ ਲੜਾਈ ਦਾ ਅਸਰ ਸਾਡੀ ਜਵਾਨੀ ’ਤੇ ਵੀ ਪਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਆਪਣੇ ਆਪ ਨੂੰ ਸਿੱਖ ਕਹਾਉਣ ਵਾਲੇ ਕੁਝ ਲੋਕ ਅਤੇ ਸਰਕਾਰ ਦੇ ਕੁਝ ਲੋਕ ਸ਼ਹੀਦ ਭਗਤ ਸਿੰਘ ਨੂੰ ਸ਼ਹੀਦ ਨਾ ਮੰਨ ਕੇ ਉਨ੍ਹਾਂ ਨੂੰ ਅੱਤਵਾਦੀ ਕਹਿ ਰਹੇ ਹਨ।ਦਿੱਲੀ ਵਿੱਚ ਕਿਸਾਨਾਂ ਦੇ ਸੰਘਰਸ਼ ਦੌਰਾਨ ਸ਼ਹੀਦ ਭਗਤ ਸਿੰਘ ਜੀ ਦੀ ਪ੍ਰੇਰਨਾ ਸਦਕਾ ਲੱਖਾਂ ਨੌਜਵਾਨ ਦਿੱਲੀ ਵਿੱਚ ਇਕੱਠੇ ਹੋਏ ਸਨ।

LEAVE A REPLY

Please enter your comment!
Please enter your name here