*ਸ਼ਾਂਤੀ ਅਤੇ ਅਹਿੰਸਾ ਦਾ ਮਾਰਗ ਹੀ ਸਭ ਤੋਂ ਉੱਤਮ ਮਾਰਗ:ਕੰਗ*

0
13

ਫਗਵਾੜਾ 23 ਅਕਤੂਬਰ (ਸਾਰਾ ਯਹਾਂ/ਸ਼ਿਵ ਕੋੜਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਗਵਰਨਰ ਲਾਇਨ ਰਛਪਾਲ ਸਿੰਘ ਬੱਚਾਜੀਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ (ਲੜਕੇ), ਪੁਰਾਣਾ ਡਾਕਖਾਨਾ ਰੋਡ, ਫਗਵਾੜਾ ਵਿਖੇ ਵਿਦਿਆਰਥੀਆਂ ਦੇ ਪੀਸ ਪੋਸਟਰ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਪੇਂਟਿੰਗ ਦੀ ਵਿਲੱਖਣ ਮਿਸਾਲ ਪੇਸ਼ ਕਰਦੇ ਆਕਰਸ਼ਕ ਪੋਸਟਰ ਤਿਆਰ ਕੀਤੇ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ। ਡਿਸਟ੍ਰਿਕਟ ਚੇਅਰਮੈਨ ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੰਤਵ ਵਿਸ਼ਵ ਨੂੰ ਸ਼ਾਂਤੀ ਦਾ ਸੰਦੇਸ਼ ਦੇਣਾ ਅਤੇ ਬੱਚਿਆਂ ਨੂੰ ਦੱਸਣਾ ਹੈ ਕਿ ਸ਼ਾਂਤੀ ਅਤੇ ਅਹਿੰਸਾ ਦਾ ਮਾਰਗ ਹੀ ਸਭ ਤੋਂ ਉੱਤਮ ਮਾਰਗ ਹੁੰਦਾ ਹੈ। ਸਕੂਲ ਪ੍ਰਿੰਸੀਪਲ ਰਣਜੀਤ ਸਿੰਘ ਗੋਗਨਾ ਨੇ ਲਾਇਨ ਗੁਰਦੀਪ ਸਿੰਘ ਕੰਗ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਵਿਸ਼ਵ ਇੱਕ ਤਰ੍ਹਾਂ ਨਾਲ ਤੀਸਰੇ ਵਿਸ਼ਵ ਯੁੱਧ ਦੀ ਦਹਿਲੀਜ਼ ’ਤੇ ਖੜ੍ਹਾ ਹੈ। ਜਿੱਥੇ ਇੱਕ ਪਾਸੇ ਰੂਸ ਅਤੇ ਯੂਕਰੇਨ ਵਿਚਾਲੇ ਲੰਬੇ ਸਮੇਂ ਤੋਂ ਟਕਰਾਅ ਚੱਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਤਣਾਅ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦਿਖ ਰਹੇ ਹਨ। ਸੰਸਾਰ ਦੇ ਇਸ ਦ੍ਰਿਸ਼ ਨੂੰ ਦੇਖਦੇ ਹੋਏ ਲਾਇਨਜ਼ ਇੰਟਰਨੈਸ਼ਨਲ 321-ਡੀ ਅਤੇ ਲਾਇਨ ਗੁਰਦੀਪ ਸਿੰਘ ਕੰਗ ਦਾ ਇਹ ਉਪਰਾਲਾ ਸੱਚਮੁੱਚ ਸ਼ਲਾਘਾਯੋਗ ਹੈ। ਇਸ ਮੌਕੇ ਲਾਇਨ ਸੁਸ਼ੀਲ ਸ਼ਰਮਾ ਨੂੰ ਡੀ.ਸੀ.ਐਸ.(ਪ੍ਰੋਜੈਕਟ), ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੇ ਕੁਮਾਰ, ਪੀ.ਆਰ.ਓ. ਸਤਵਿੰਦਰ ਸਿੰਘ ਭਮਰਾ, ਲਾਇਨ ਸੁਮਿਤ ਭੰਡਾਰੀ, ਲਾਇਨ ਸਾਰੰਗ ਨਿਸ਼ਚਲ, ਲਾਇਨ ਸ਼ਸ਼ੀ ਕਾਲੀਆ, ਲਾਇਨ ਮਨੋਜ ਕੁਮਾਰ, ਲਾਇਨ ਵਿੱਕੀ ਚੁੰਬਰ, ਸਕੂਲ ਸਟਾਫ਼ ਦੀਪਕ ਸਹਿਗਲ, ਸਤਨਾਮ ਸਿੰਘ, ਦੇਸਰਾਜ, ਸ਼ਰੂਤੀ ਦੁੱਗਲ, ਗੁਰਪ੍ਰੀਤ ਕੌਰ, ਰਵਨੀਤ ਕੌਰ ਆਦਿ ਹਾਜ਼ਰ ਸਨ।

NO COMMENTS