ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਹੋਲਾ-ਮਹੱਲਾ, ਕੋਰੋਨਾ ਪਾਬੰਦੀਆਂ ਮਗਰੋਂ ਜਥੇਦਾਰ ਦਾ ਐਲਾਨ

0
18

ਆਨੰਦਪੁਰ ਸਾਹਿਬ 28,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ):: ਪੰਜਾਬ ‘ਚ ਦੁਬਾਰਾ ਕੋਰੋਨਾ ਕੇਸ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵੱਡੇ ਜਨਤਕ ਇਕੱਠ ‘ਤੇ ਪਾਬੰਦੀ ਲਾਈ ਗਈ ਹੈ। ਇਸ ਤੋਂ ਬਾਅਦ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।  ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਜਦੋਂ ਤੱਕ ਸੂਰਜ ਚੰਦ ਰਹੇਗਾ, ਉਦੋਂ ਤੱਕ ਖਾਲਸਾ ਪੰਥ ਹੋਲਾ ਮਹੱਲਾ ਸ਼ਾਨੋ ਸ਼ੌਕਤ ਨਾਲ ਮਨਾਵੇਗਾ।

ਕੋਰੋਨਾਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤੀ ਦੇ ਰੌਅ ‘ਚ ਹੈ। ਬੀਤੇ ਦਿਨੀਂ ਸਰਕਾਰ ਵੱਲੋਂ 1 ਮਾਰਚ ਤੋਂ ਜਨਤਕ ਇਕੱਠ ਤੇ ਰੋਕ ਲਾਉਂਦੇ ਹੋਏ 200 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਾ ਦਿੱਤੀ ਹੈ। ਮਾਰਚ ‘ਚ ਹੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲੇ ਮਹੱਲੇ ਦਾ ਤਿਉਹਾਰ ਆ ਰਿਹਾ ਹੈ ਜਿਸ ਨੂੰ ਬਹੁਤ ਜਾਹੋ ਜਲਾਲ ਨਾਲ ਮਨਾਇਆਂ ਜਾਂਦਾ ਹੈ ਤੇ ਹਰ ਸਾਲ ਲੱਖਾਂ ਦੀ ਗਿਣਤੀ ‘ਚ ਰਿਕਾਰਡ ਤੋੜ ਇਕੱਠ ਹੁੰਦਾ ਹੈ।

ਸਰਕਾਰ ਦੇ ਇਸ ਫ਼ਰਮਾਨ ਤੋਂ ਬਾਅਦ ਹੁਣ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਿਆਨ ਦਿੱਤਾ ਹੈ ਕਿ ਖ਼ਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਤੀਕ ਹੋਲਾ ਮਹੱਲਾ ਇਸ ਵਾਰ ਵੀ ਪੂਰੇ ਜਾਹੋ ਜਲਾਲ ਤੇ ਪ੍ਰੰਪਰਾਵਾਂ ਦੇ ਨਾਲ ਮਨਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਕੁਝ ਕੁ ਸ਼ਰਾਰਤੀ ਅਨਸਰਾਂ ਵੱਲੋਂ ਇਹ ਅਫਵਾਹਾ ਫੈਲਾਈਆਂ ਜਾ ਰਹੀਆਂ ਹਨ ਕਿ ਇਸ ਵਾਰ ਹੋਲਾ ਮਹੱਲਾ ਨਹੀਂ ਮਨਾਇਆ ਜਾ ਰਿਹਾ ਪਰ ਜਦੋਂ ਤੱਕ ਸੂਰਜ ਚੰਦ ਰਹੇਗਾ ਉਦੋਂ ਤੱਕ ਖਾਲਸਾ ਪੰਥ ਹੋਲਾ ਮਹੱਲਾ ਪੂਰੇ ਜਾਹੋ ਜਲਾਲ ਨਾਲ ਮਨਾਵੇਗਾ ਤੇ ਸੰਗਤਾਂ ਵੱਧ ਚੜ੍ਹ ਕੇ ਸੇਵਾਵਾਂ ਲਈ ਤਿਆਰ ਹੋ ਜਾਣ ਤੇ ਇਸ ਕੌਮੀ ਤਿਉਹਾਰ ਦਾ ਹਿੱਸਾ ਬਨਣ। 

NO COMMENTS